Friday, August 21Malwa News
Shadow

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ ਸੰਪੰਨ, 17 ਵਿੱਚੋਂ 14 ਮਾਮਲਿਆਂ ਦਾ ਹੋਇਆ ਹੱਲ

ਚੰਡੀਗੜ੍ਹ, 21 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰਿਆਣਾ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਸਮੇਂ ਦੇ ਨਾਲ ਵਿਵਸਥਾਵਾਂ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਜਿਨ੍ਹਾਂ ਖੇਤਰਾਂ ਵਿੱਚ ਪਹਿਲਾਂ ਸਮੱਸਿਆਵਾਂ ਵੱਧ ਦਿਖਾਈ ਦਿੰਦੀਆਂ ਸਨ, ਉੱਥੇ ਹੁਣ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ ਅਚਾਨਕ ਵਿਵਸਥਾਵਾਂ ‘ਤੇ ਵਾਧੂ ਦਬਾਅ ਆਉਂਦਾ ਹੈ ਅਤੇ ਪਾਣੀ ਭਰਨ ਵਰਗੀਆਂ ਸਥਿਤੀਆਂ ਪੈਦਾ ਹੁੰਦੀਆਂ ਹਨ, ਪਰ ਇਸ ਦੇ ਬਾਵਜੂਦ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦਾ ਲਾਭ ਸਪੱਸ਼ਟ ਰੂਪ ਵਿੱਚ ਹੁਣ ਦਿਖਾਈ ਦੇ ਰਿਹਾ ਹੈ।

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਤੋਂ ਵਿਧਾਇਕ ਸ਼੍ਰੀਮਤੀ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਸ਼੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧਾਇਕ ਸ਼੍ਰੀ ਮੁਕੇਸ਼ ਸ਼ਰਮਾ ਵੀ ਮੌਜੂਦ ਰਹੇ। ਬੈਠਕ ਵਿੱਚ ਕੁੱਲ 17 ਪਰਿਵਾਦ ਰੱਖੇ ਗਏ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਨੇ 14 ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ, ਜਦੋਂ ਕਿ 3 ਮਾਮਲਿਆਂ ਨੂੰ ਆਉਣ ਵਾਲੀ ਬੈਠਕ ਤੱਕ ਲੰਬਿਤ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਲੰਬਿਤ ਮਾਮਲਿਆਂ ਦੀ ਸਟੇਟਸ ਰਿਪੋਰਟ ਅਗਲੀ ਮੀਟਿੰਗ ਵਿੱਚ ਪੇਸ਼ ਕੀਤੀ ਜਾਵੇ।

ਪਾਇਨੀਅਰ ਇੰਡਸਟਰੀਅਲ ਪਾਰਕ ਵਿੱਚ 33 ਕੇ.ਵੀ. ਸਬ-ਸਟੇਸ਼ਨ ਲਈ ਤੁਰੰਤ ਜ਼ਮੀਨ ਉਪਲਬਧ ਕਰਵਾਉਣ ਸਬੰਧਤ ਬਿਲਡਰਨਹੀਂ ਤਾਂ ਦਰਜ ਕੀਤੀ ਜਾਵੇ ਐਫ.ਆਈ.ਆਰ.

ਬਿਲਾਸਪੁਰ-ਤਾਵੜੂ ਰੋਡ ਸਥਿਤ ਪਾਇਨੀਅਰ ਇੰਡਸਟਰੀਅਲ ਪਾਰਕ ਤੋਂ ਆਏ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇੰਡਸਟਰੀਅਲ ਪਾਰਕ ਵਿੱਚ 33 ਕੇ.ਵੀ. ਸਬ-ਸਟੇਸ਼ਨ ਸਥਾਪਿਤ ਕਰਨ ਲਈ ਬਿਲਡਰ ਵੱਲੋਂ ਨਿਰਧਾਰਤ ਜ਼ਮੀਨ ਉਪਲਬਧ ਨਹੀਂ ਕਰਵਾਈ ਜਾ ਰਹੀ ਹੈ, ਜਿਸ ਕਾਰਨ ਉਦਯੋਗਿਕ ਇਕਾਈਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਐਸੋਸੀਏਸ਼ਨ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਸਤਾਵਿਤ 33 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ਲਈ ਡਿਵੈਲਪਰ ਤੋਂ ਜ਼ਰੂਰੀ ਜ਼ਮੀਨ ਤੁਰੰਤ ਉਪਲਬਧ ਕਰਵਾਈ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜੇਕਰ ਬਿਲਡਰ/ਡਿਵੈਲਪਰ ਸਬ-ਸਟੇਸ਼ਨ ਲਈ ਜ਼ਰੂਰੀ ਜ਼ਮੀਨ ਉਪਲਬਧ ਕਰਵਾਉਣ ਵਿੱਚ ਸਹਿਯੋਗ ਨਹੀਂ ਕਰਦਾ ਹੈ, ਤਾਂ ਉਸ ਦੇ ਵਿਰੁੱਧ ਨਿਯਮਾਂ ਅਨੁਸਾਰ ਐੱਫ.ਆਈ.ਆਰ. ਦਰਜ ਕਰਵਾ ਕੇ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਉਦਯੋਗਿਕ ਖੇਤਰ ਵਿੱਚ ਯੋਗ, ਨਿਯਮਿਤ ਤੇ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਕਰਨ ਲਈ 33 ਕੇਵੀ ਸਬ ਸਟੇਸ਼ਨ ਦੇ ਨਿਰਮਾਣ ਨੂੰ ਪਹਿਲ ਦੇ ਆਧਾਰ ਉਤੇ ਵਧਾਇਆ ਜਾਵੇ।

ਸਦਰ ਬਾਜ਼ਾਰ ਵਿੱਚ ਆਵਾਜਾਈ ਆਸਾਨ ਕਰਨ ਲਈ ਈ-ਰਿਕਸ਼ਾ ਸਟੈਂਡ ਨਿਰਧਾਰਤ ਕਰਨ ਅਤੇ ਕਬਜ਼ੇ ਹਟਾਉਣ ਦੇ ਨਿਰਦੇਸ਼

ਸਦਰ ਬਾਜ਼ਾਰ ਨਾਲ ਸਬੰਧਤ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਪੋਸਟ ਆਫ਼ਿਸ ਚੌਕ ਤੋਂ ਬੱਸ ਸਟੈਂਡ ਤੱਕ ਦਾ ਰਸਤਾ ਸਦਰ ਬਾਜ਼ਾਰ ਦਾ ਮੁੱਖ ਪ੍ਰਵੇਸ਼ ਮਾਰਗ ਹੋਣ ਦੇ ਨਾਲ-ਨਾਲ ਬਹੁਤ ਵਿਅਸਤ ਖੇਤਰ ਹੈ। ਇਸ ਮਾਰਗ ‘ਤੇ ਵੱਡੀ ਗਿਣਤੀ ਵਿੱਚ ਈ-ਰਿਕਸ਼ਾ, ਆਟੋ ਅਤੇ ਹੋਰ ਵਾਹਨ ਸੜਕ ‘ਤੇ ਬੇਤਰਤੀਬੇ ਢੰਗ ਨਾਲ ਖੜ੍ਹੇ ਰਹਿੰਦੇ ਹਨ ਅਤੇ ਵਿਚਕਾਰ ਸੜਕ ‘ਤੇ ਸਵਾਰੀਆਂ ਬਿਠਾਉਣ ਅਤੇ ਉਤਾਰਨ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਸ਼ਿਕਾਇਤ ਅਨੁਸਾਰ ਆਮ ਨਾਂਗਰਿਕਾਂ, ਵਪਾਰੀਆਂ ਅਤੇ ਐਂਮਰਜੈਂਸੀ ਵਾਹਨਾਂ ਨੂੰ ਆਉਣ ਜਾਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਆਵਾਜਾਈ ਨੂੰ ਆਸਾਨ ਕਰਨਾਂ ਤੇ ਵਧੀਆ ਆਵਾਜਾਈ ਸਹੂਲਤ ਉਪਲੱਬਧ ਕਰਵਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਈ-ਰਿਕਸ਼ਾ ਲਈ ਨਿਰਧਾਰਤ ਸਟੈਂਡ ਅਤੇ ਸਵਾਰੀਆਂ ਚੜ੍ਹਾਉਣ-ਉਤਾਰਨ ਲਈ ਢੁਕਵੀਂ ਥਾਂ ਦੀ ਚੋਣ ਕੀਤੀ ਜਾਵੇ, ਤਾਂ ਜੋ ਵਾਹਨ ਮੁੱਖ ਮਾਰਗ ‘ਤੇ ਖੜ੍ਹੇ ਨਾ ਹੋਣ ਅਤੇ ਆਵਾਜਾਈ ਵਿਵਸਥਾ ਸੁਚਾਰੂ ਬਣੀ ਰਹੇ। ਨਾਲ ਹੀ, ਸਦਰ ਬਾਜ਼ਾਰ ਦੇ ਮੁੱਖ ਪ੍ਰਵੇਸ਼ ਮਾਰਗ ਉਤੇ ਨਿਯਮਿਤ ਰੂਪ ਵਿੱਚ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਜਾਵੇ ਅਤੇ ਸੜਕ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਰੱਖਦੇ ਹੋਏ ਆਵਾਜਾਈ ਨੂੰ ਸੰਚਾਰੂ ਚਲਾਇਆ ਜਾ ਸਕੇ।

ਅਣਅਧਿਕਾਰਤ ਕਾਲੋਨੀ ਕੱਟਣ ਵਾਲੇ ਕਾਲੋਨਾਈਜ਼ਰਾਂ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰਵਾਉਣ ਦੇ ਨਿਰਦੇਸ਼

ਝੂੰਡ ਸਰਾਏ ਵੀਰਾਨ ਸਥਿਤ ਕ੍ਰਿਸ਼ਨਾ ਕਾਲੋਨੀ ਦੇ ਆਰ.ਡਬਲਯੂ.ਏ. ਨਿਵਾਸੀਆਂ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਕਾਲੋਨਾਈਜ਼ਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਕਾਲੋਨੀ ਵਿਕਸਤ ਕੀਤੀ ਗਈ ਹੈ। ਕਾਲੋਨੀਨਾਈਜ਼ਰਾਂ ਵੱਲੋਂ ਰਸਤੇ ਦੀ ਜ਼ਮੀਨ ਨੂੰ ਵੇਚਣ ਅਤੇ ਖਰੀਦਦਾਰਾਂ ਵੱਲੋਂ ਉਸ ਉਤੇ ਕਬਜ਼ਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਨਾਲ ਹੀ, ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਣਅਧਿਕਾਰਤ ਨਿਰਮਾਣ ਅਤੇ ਕਾਲੋਨੀ ਦੇ ਸਬੰਧ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਕਿਸੇ ਵੀ ਸਮੱਸਿਆ ਦੇ ਸਥਾਈ ਹੱਲ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾਵੇ, ਤਾਂ ਜੋ ਨਾਗਰਿਕਾਂ ਨੂੰ ਵਾਰ-ਵਾਰ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਸਿਰਫ਼ ਤਤਕਾਲ ਰਾਹਤ ਤੱਕ ਸੀਮਤ ਨਾ ਰਹੇ, ਸਗੋਂ ਸਬੰਧਤ ਵਿਭਾਗ ਸਥਾਈ ਹੱਲ ਦੀ ਦਿਸ਼ਾ ਵਿੱਚ ਵੀ ਪ੍ਰਭਾਵਸ਼ਾਲੀ ਕਦਮ ਚੁੱਕਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਠਕ ਵਿੱਚ ਪ੍ਰਾਪਤ ਸ਼ਿਕਾਇਤਾਂ ਅਤੇ ਪਹਿਲਾਂ ਦਿੱਤੇ ਗਏ ਨਿਰਦੇਸ਼ਾਂ ਦੀ ਨਿਯਮਤ ਤੌਰ ‘ਤੇ ਸਮੀਖਿਆ ਕੀਤੀ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਗੁਰੂਗ੍ਰਾਮ ਦੀ ਮੇਅਰ ਰਾਜਰਾਨੀ ਮਲਹੋਤਰਾ, ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਧਾਨ ਸਲਾਹਕਾਰ ਡੀ. ਐੱਸ. ਢੇਸੀ, ਜੀ.ਐੱਮ.ਡੀ.ਏ. ਦੇ ਸੀ.ਈ.ਓ. ਪੀ.ਸੀ. ਮੀਣਾ, ਸੀ.ਪੀ. ਸ਼ਿਵਾਸ ਕவிரਾਜ, ਨਗਰ ਨਿਗਮ ਗੁਰੂਗ੍ਰਾਮ ਕਮਿਸ਼ਨਰ ਪ੍ਰਦੀਪ ਦਹੀਆ, ਡੀ.ਸੀ. ਉੱਤਮ ਸਿੰਘ, ਐੱਚ.ਐੱਸ.ਵੀ.ਪੀ. ਦੀ ਪ੍ਰਸ਼ਾਸਕ বৈਸ਼ਾਲੀ ਸਿੰਘ, ਮਾਨੇਸਰ ਦੇ ਨਿਗਮ ਕਮਿਸ਼ਨਰ ਪ੍ਰਦੀਪ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਤਲੀ, ਮੁੱਖ ਮੰਤਰੀ ਦੇ ਓ.ਐੱਸ.ਡੀ. ਅਤੇ ਸੂਚਨਾ, ਜਨਸੰਪਰਕ ਤੇ ਭਾਸ਼ਾ ਵਿਭਾਗ ਦੇ ਵਧੀਕ ਨਿਦੇਸ਼ਕ ਵਿਵੇਕ ਕਾਲੀਆ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

            ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਿਕਾਇਤ ‘ਤੇ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਯਮਾਂ ਦੀ ਉਲੰਘਣਾ ਕਰਕੇ ਅਣਅਧਿਕਾਰਤ ਕਾਲੋਨੀ ਵਿਕਸਤ ਕਰਨ ਵਾਲੇ ਸਬੰਧਤ ਕਾਲੋਨਾਈਜ਼ਰਾਂ ਦੇ ਖਿਲਾਫ ਨਿਯਮਾਂ ਅਨੁਸਾਰ ਐੱਫ.ਆਈ.ਆਰ. ਦਰਜ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਗੁਮਰਾਹ ਕਰਕੇ ਗੈਰ-ਕਾਨੂੰਨੀ ਵਿਕਸਿਤ ਕਰਨ ਅਤੇ ਲੋਕਾਂ ਦੀ ਮਿਹਨਤ ਦੀ ਕਮਾਈ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਪੱਧਰ ਉਤੇ ਲਾਪਰਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਨਾਲ ਹੀ, ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਣਅਧਿਕਾਰਤ ਨਿਰਮਾਣ ਅਤੇ ਕਾਲੋਨੀ ਦੇ ਸਬੰਧ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਕਿਸੇ ਵੀ ਸਮੱਸਿਆ ਦੇ ਸਥਾਈ ਹੱਲ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾਵੇ, ਤਾਂ ਜੋ ਨਾਗਰਿਕਾਂ ਨੂੰ ਵਾਰ-ਵਾਰ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਸਿਰਫ਼ ਤਤਕਾਲ ਰਾਹਤ ਤੱਕ ਸੀਮਤ ਨਾ ਰਹੇ, ਸਗੋਂ ਸਬੰਧਤ ਵਿਭਾਗ ਸਥਾਈ ਹੱਲ ਦੀ ਦਿਸ਼ਾ ਵਿੱਚ ਵੀ ਪ੍ਰਭਾਵਸ਼ਾਲੀ ਕਦਮ ਚੁੱਕਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਠਕ ਵਿੱਚ ਪ੍ਰਾਪਤ ਸ਼ਿਕਾਇਤਾਂ ਅਤੇ ਪਹਿਲਾਂ ਦਿੱਤੇ ਗਏ ਨਿਰਦੇਸ਼ਾਂ ਦੀ ਨਿਯਮਤ ਤੌਰ ‘ਤੇ ਸਮੀਖਿਆ ਕੀਤੀ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਗੁਰੂਗ੍ਰਾਮ ਦੀ ਮੇਅਰ ਰਾਜਰਾਨੀ ਮਲਹੋਤਰਾ, ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਧਾਨ ਸਲਾਹਕਾਰ ਡੀ. ਐੱਸ. ਢੇਸੀ, ਜੀ.ਐੱਮ.ਡੀ.ਏ. ਦੇ ਸੀ.ਈ.ਓ. ਪੀ.ਸੀ. ਮੀਣਾ, ਸੀ.ਪੀ. ਸ਼ਿਵਾਸ ਕਵਿਰਾਜ, ਨਗਰ ਨਿਗਮ ਗੁਰੂਗ੍ਰਾਮ ਕਮਿਸ਼ਨਰ ਪ੍ਰਦੀਪ ਦਹੀਆ, ਡੀ.ਸੀ. ਉੱਤਮ ਸਿੰਘ, ਐੱਚ.ਐੱਸ.ਵੀ.ਪੀ. ਦੀ ਪ੍ਰਸ਼ਾਸਕ ਵੈਸ਼ਾਲੀ ਸਿੰਘ, ਮਾਨੇਸਰ ਦੇ ਨਿਗਮ ਕਮਿਸ਼ਨਰ ਪ੍ਰਦੀਪ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਤਲੀ, ਮੁੱਖ ਮੰਤਰੀ ਦੇ ਓ.ਐੱਸ.ਡੀ. ਅਤੇ ਸੂਚਨਾ, ਜਨਸੰਪਰਕ ਤੇ ਭਾਸ਼ਾ ਵਿਭਾਗ ਦੇ ਵਧੀਕ ਨਿਰਦੇਸ਼ਕ ਵਿਵੇਕ ਕਾਲੀਆ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

ਸਲਸਵਿਹ/2026