
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ- ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂਆਤ ਕਰਵਾਈ।
ਉਹਨਾਂ ਕਿਹਾ ਕਿ ਦਾਣਾ ਮੰਡੀਆ ਵਿੱਚ ਮੰਡੀ ਬੋਰਡ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਨੁਮਾਇੰਦੇ ਵਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।
ਉਹਨਾਂ ਦਾਣਾ ਮੰਡੀ ਪੰਨੀਵਾਲਾ ਵਿਖੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਤੇ ਜ਼ਿਲ੍ਹਾ ਮੰਡੀ ਅਫਸਰ ਅਜੈਪਾਲ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ 30640 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ—ਵੱਖ ਖਰੀਦ ਏਜੰਸੀਆਂ ਵਲੋਂ 7809 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਐਸ.ਡੀ.ਐਮ. ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਰਛਪਾਲ ਸਿੰਘ ਚੇਅਰਮੈਨ, ਪਰਮਪਾਲ ਸਿੰਘ ਕੋਆਰਡੀਨੇਟਰ ਨਸ਼ਾਂ ਛੁਡਾਓ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਰਕੇਸ਼ ਕੁਮਾਰ ਸਰਪੰਚ ਮੋਹਲਾ, ਸਤਪਾਲ ਸਿੰਘ, ਜੋਰਾਵਰ ਸਿੰਘ, ਪੀ.ਏ. ਗੁਰਬਾਜ ਖੁੱਡੀਆ, ਮੋਹਿਤ ਸੋਨੀ ਮੀਡਆ ਇੰਚਾਰਜ, ਬਲਜਿੰਦਰ ਸ਼ਰਮਾ ਮੰਡੀ ਸੁਪਰਡੈਂਟ ਤੋਂ ਇਲਾਵਾ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।