
ਚੰਡੀਗੜ੍ਹ, 9 ਫਰਵਰੀ : ਪੰਜਾਬ ਮੰਤਰੀ ਮੰਡਲ ਦੀ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ। ਹੁਣ ਮੰਤਰੀ ਮੰਡਲ ਦੀ ਮੀਟਿੰਗ ਲਈ 13 ਫਰਵਰੀ ਦਾ ਦਿਨ ਨਿਸ਼ਚਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਮੰਤਰੀ ਮੰਡਲ ਦੀ ਮੀਟਿੰਗ ਹੁਣ 13 ਫਰਵਰੀ ਨੂੰ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜਲ ‘ਤੇ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਦੇ ਸਾਰੇ ਮੰਤਰੀਆਂ ਨੂੰ ਸੂਚਨਾ ਭੇਜੀ ਜਾ ਚੁੱਕੀ ਹੈ। ਆਸ ਕੀਤੀ ਜਾ ਰਹੀ ਹੈ ਕਿ ਇਸ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣਗੇ। ਪੰਜਾਬ ਸਰਕਾਰ ਦੀਆਂ ਕਈ ਨਵੀਆਂ ਯੋਜਨਾਵਾਂ ਨੂੰ ਮੰਤਰੀ ਮੰਡਲ ਵਲੋਂ ਪ੍ਰਵਾਨਗੀ ਵੀ ਦਿੱਤੀ ਜਾਵੇਗੀ।