
ਮਾਨਸਾ, 17 ਸਤੰਬਰ:- ਪਿਛਲੇ ਦਿਨਾਂ ਦੌਰਾਨ ਪਈ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤਯਾਬੀ ਲਈ ਜਿੱਥੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਮੱਛਰਾਂ ਅਤੇ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ।
ਇਹ ਜਾਣਕਾਰੀ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਖੇ ਯੂਥ ਕਲੱਬ ਦੇ ਨੌਜਵਾਨਾਂ, ਪੰਚਾਇਤ ਤੇ ਸਮੂਹ ਅਹੁਦੇਦਾਰ ਸਾਹਿਬਾਨਾਂ ਵੱਲੋਂ ਸਕੂਲ, ਪਿੰਡ ਦੀਆਂ ਹੋਰ ਸਾਂਝੀਆਂ ਥਾਂਵਾਂ ਦੀ ਸਾਫ਼-ਸਫ਼ਾਈ ਅਤੇ ਪਿੰਡਾਂ ‘ਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਮੌਜੂਦ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਕਿੱਟਾਂ ਵੀ ਵੰਡੀਆਂ ਗਈਆਂ ਤਾਂ ਜੋ ਪਿੰਡਾਂ ਵਿੱਚ ਕਿਸੇ ਵੀ ਕਿਸਮ ਦੀ ਬਿਮਾਰੀ ਨਾ ਫੈਲੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਯਾਬੀ ਅਤੇ ਸੁਚੱਜੇ ਵਸੇਬੇ ਲਈ ਉਹ ਸਦਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।
ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਸਰਦੂਲਗੜ੍ਹ ਸ੍ਰੀ ਰਾਏ ਸਿੰਘ, ਸਰਪੰਚ ਪਿੰਡ ਕਾਹਨੇਵਾਲ ਕਰਮਜੀਤ ਸਿੰਘ ਵੀ ਮੌਜੂਦ ਸਨ।