
ਫ਼ਰੀਦਕੋਟ, 22 ਸਤੰਬਰ ( )
ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿੱਚ ਧਾਰਮਿਕ ਸਮਾਗਮ ਚੱਲ ਰਹੇ ਹਨ। ਇਸ ਪਾਵਨ ਮੌਕੇ ’ਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ ਹੈ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੇ ਸ਼ਬਦ ਅਮਨ, ਭਾਈਚਾਰੇ ਅਤੇ ਸਹਿਣਸ਼ੀਲਤਾ ਦੇ ਅਜਿਹੇ ਸੁਨੇਹੇ ਹਨ ਜੋ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਕੋਈ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਤੁਰੇ, ਤਾਂ ਜੋ ਸਮਾਜ ਵਿੱਚ ਸਾਂਝ, ਪਿਆਰ ਅਤੇ ਚੜ੍ਹਦੀ ਕਲਾ ਬਣੀ ਰਹੇ।
ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ ਸ਼ਾਂਤੀ ਦੀ ਰਾਹ ਲੈ ਜਾਂਦੇ ਹਨ।