Tuesday, November 18Malwa News
Shadow

ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ

ਹੁਸ਼ਿਆਰਪੁਰ, 10 ਅਕਤੂਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਮਦਦ ਕਰਦੀਆਂ ਹਨ। ਉਹ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ 2.25 ਲੱਖ ਰੁਪਏ ਦੀਆਂ ਕਰੀਬ 50 ਹਾਕੀ ਕਿੱਟਾਂ ਵੰਡਣ ਸਮੇਂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਊਂਡਗਲਾਸ ਫਾਊਂਡੇਸ਼ਨ ਦੇ ਇਸ ਯਤਨ ਨੇ ਜ਼ਿਲ੍ਹੇ ਵਿੱਚ ਖੇਡ ਖੇਤਰ ਵਿੱਚ ਨਵੀਂ ਊਰਜਾ ਭਰੀ ਹੈ। ਇਹ ਸਮਾਗਮ ਹੁਸ਼ਿਆਰਪੁਰ ਦੇ ਰੇਲਵੇ ਮੰਡੀ ਗਰਾਊਂਡ ਵਿਖੇ ਆਯੋਜਿਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਪਹਿਲ ਸਿਰਫ਼ ਖਿਡਾਰੀਆਂ ਦੀ ਤਿਆਰੀ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਨੌਜਵਾਨਾਂ ਦੇ ਆਤਮਵਿਸ਼ਵਾਸ ਅਤੇ ਹਿੰਮਤ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਸ਼ਾਨਦਾਰ ਹਾਕੀ ਖਿਡਾਰੀ ਪੈਦਾ ਕੀਤੇ ਹਨ ਅਤੇ ਅਜਿਹੇ ਯਤਨ ਸੂਬੇ ਵਿੱਚ ਹਾਕੀ ਦੀ ਰਾਸ਼ਟਰੀ ਖੇਡ ਨੂੰ ਮੁੜ ਮੁਜ਼ਬੂਤ ਕਰਨਗੇ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਸਮਾਜ ਦੇ ਸਹਿਯੋਗ ਨਾਲ ਅਜਿਹੇ ਯਤਨ ਜਾਰੀ ਰਹਿੰਦੇ ਹਨ ਤਾਂ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਖੇਡ ਪ੍ਰਤਿਭਾ ਦੇ ਕੇਂਦਰ ਵਜੋਂ ਉੱਭਰੇਗਾ।
ਵਿਧਾਇਕ ਨੇ ਸਮਾਗਮ ਵਿੱਚ ਮੌਜੂਦ ਕੋਚ ਰਣਜੀਤ ਰਾਣਾ ਦੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਨੌਜਵਾਨਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਓਲੰਪੀਅਨ ਸੰਜੀਵ ਕੁਮਾਰ, ਕੁਲਵਿੰਦਰ ਸਿੰਘ ਹੁੰਦਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।