Thursday, July 16Malwa News
Shadow

ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

ਤਰਨ ਤਾਰਨ, 16 ਜੁਲਾਈ : ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਕੱਦਗਿੱਲ ਅਤੇ ਲਾਲਪੁਰ ਦੀਆਂ 9 ਲਿੰਕ ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪਿਛਲੇ ਚਾਰ ਸਾਲਾਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕਾ ਖਡੂਰ ਸਾਹਿਬ ਦੀਆਂ ਸੜਕਾਂ ਦੀ ਵੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ‘ਚ ਇਸ ਕੰਮ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ। ਹਲਕੇ ਦੀਆਂ ਪੇਂਡੂ ਸੜਕਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਅਤੇ ਸਬੰਧਤ ਇਲਾਕਿਆਂ ਦੀਆਂ ਅਹਿਮ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।