Sunday, August 9Malwa News
Shadow

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਫਾਜ਼ਿਲਕਾ 8 ਅਗਸਤ 2026… ਵਿਧਾਨ ਸਭਾ ਸੈਸ਼ਨ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਸ਼ਹਿਰ ਦੀ ਚੱਲ ਰਹੀ ਸਫਾਈ ਵਿਵਸਥਾ ਦਾ ਜਾਇਜ਼਼ਾ ਲੈਣ ਪਹੁੰਚੇ।
ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਹੀ ਸ਼ਹਿਰ ਦੀ ਸਫਾਈ ਦੇ ਕੰਮ ਸ਼ੁਰੂ ਹੋ ਗਏ ਸਨ ਤੇ ਹੁਣ ਸਫਾਈ ਦੇ ਕੰਮ ਜ਼ੋਰਾਂ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਹੀ ਫਾਜ਼ਿਲਕਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਲੱਗੀ ਹੈ। ਇਸੇ ਤਹਿਤ ਹੀ ਹੁਣ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਹੈ ਤਾਂ ਜੋ ਇਨ੍ਹਾਂ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਵਧੀਆ ਚੱਲ ਸਕੇ। ਉਨ੍ਹਾਂ ਕਿਹਾ ਕਿ ਸਾਡੇ ਇਹ ਸਫਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਸਾਡਾ ਸ਼ਹਿਰ ਤੇ ਆਲਾ ਦੁਆਲਾ ਸਾਫ ਹੈ। ਹੁਣ ਇਹ ਕਰਮਚਾਰੀ ਬੜੀ ਮਿਹਨਤ ਤੇ ਸਿੱਦਤ ਨਾਲ ਸ਼ਹਿਰ ਨੂੰ ਸਾਫ ਸੁਥਰਾ ਕਰਨ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੇਕਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ ਤੇ ਬਹੁਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਨੁਹਾਰ ਬਦਲੀ ਹੈ। ਇਸ ਦੇ ਨਾਲ ਹੀ ਬਿਹਤਰ ਸਿਹਤ ਸਹੂਲਤਾਂ ਲੋਕਾਂ ਨੂੰ ਦੇਣ ਦੇ ਮਨੋਰਥ ਨਾਲ ਸਰਕਾਰੀ ਹਸਪਤਾਲਾਂ ਦੀ ਵੀ ਨੁਹਾਰ ਬਦਲੀ ਹੈ ਤੇ ਮੈਡੀਕਲ ਸਿਹਤ ਸੇਵਾਵਾਂ ਵਿੱਚ ਵੀ ਵਾਧਾ ਕੀਤਾ ਤੇ ਅਨੇਕਾਂ ਸਰਕਾਰੀ ਡਾਕਟਰ ਭਰਤੀ ਕੀਤੇ ਹਨ ਤੇ ਆਧੁਨਿਕ ਮਸ਼ੀਨਾਂ ਨਾਲ ਸਰਕਾਰੀ ਹਸਪਤਾਲਾਂ ਨੂੰ ਲੈੱਸ ਕੀਤਾ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਆਮ ਆਦਮੀ ਕਲੀਨਕ ਖੋਲ੍ਹੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ, ਗ੍ਰਾਊਂਡ, ਜਿੰਮ, ਪਾਰਕ, ਗਲੀਆਂ ਨਾਲੀਆਂ ਨੂੰ ਪੱਕਾ ਕਰਨ ਦੇ ਨਾਲ ਨਾਲ ਛੱਪੜਾਂ ਨੂੰ ਵੀ ਪੱਕਾ ਤੇ ਆਧੁਨਿਕੀਕਰਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਵੀ ਪੰਜਾਬ ਸਰਕਾਰ ਦੇ ਇਨ੍ਹਾਂ ਸਹੂਲਤਾਂ ਕਰਕੇ ਪੰਜਾਬ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਸਾਡੀਆਂ ਮਾਵਾਂ ਧੀਆਂ ਦਾ ਜਿੱਥੇ ਬੱਸਾਂ ਦਾ ਕਿਰਾਇਆ ਪੰਜਾਬ ਸਰਕਾਰ ਨੇ ਮੁਫ਼ਤ ਕੀਤਾ ਹੈ ਉੱਥੇ ਹੀ ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ ਤਹਿਤ ਐੱਸ.ਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਤੇ ਬਾਕੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਮੁਫ਼ਤ ਇਲਾਜ ਲੋਕਾਂ ਨੂੰ ਮਿਲ ਰਿਹਾ ਹੈ, ਇਸ ਤਰ੍ਹਾਂ ਅਨੇਕਾਂ ਹੀ ਵਿਕਾਸ ਦੇ ਕਾਰਜ ਪੰਜਾਬ ਸਰਕਾਰ ਨੇ ਕੀਤੇ ਹਨ।
ਇਸ ਮੌਕੇ ਐਮ.ਸੀ ਸੁਨੀਲ ਮੈਨੀ, ਸੋਮਾ ਰਾਣੀ, ਪਿੰਦਰ ਸਿੰਘ ਸਮੇਤ ਸਾਰੇ ਵਾਰਡਾਂ ਦੇ ਇੰਚਾਰਜ ਆਦਿ ਹਾ਼ਜਰ ਸਨ।