
ਫ਼ਰੀਦਕੋਟ 18 ਜੁਲਾਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ । ਮਗਨਰੇਗਾ ਦੀ ਥਾਂ ਨਵਾਂ ‘ਵੀਬੀ-ਜੀ ਰਾਮ ਜੀ’ ਨਿਯਮ ਲਾਗੂ ਹੋ ਚੁੱਕਾ ਹੈ। ਇਸ ਤਹਿਤ ਮਜ਼ਦੂਰਾਂ ਦੀ ਦਿਹਾੜੀ 346 ਰੁਪਏ ਤੋਂ ਵਧਾ ਕੇ 360 ਰੁਪਏ ਕਰ ਦਿੱਤੀ ਗਈ ਹੈ ਅਤੇ ਰੁਜ਼ਗਾਰ ਦੇ ਦਿਨ ਵੀ 100 ਤੋਂ ਵਧਾ ਕੇ 125 ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਵਿਧਾਇਕ ਸ. ਸੇਖੋਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ‘ਵੀਬੀ-ਜੀ ਰਾਮ ਜੀ’ ਤਹਿਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇ।ਉਨ੍ਹਾਂ ਵੀਬੀ-ਜੀ ਰਾਮ ਜੀ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਤਰੱਕੀ ਤੱਕ ਲਿਜਾਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕੇ ਦਾ ਵਿਕਾਸ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ । ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ ਅਤੇ ਰਹਿੰਦੇ ਕੰਮ ਵੀ ਸੀਮਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ ।
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਸਕੀਮ ਦੀ ਵਧੇਰੇ ਜਾਣਕਾਰੀ ਲਈ ਗ੍ਰਾਮ ਸਭਾਵਾਂ ਕੀਤੀਆ ਜਾ ਰਹੀਆ ਹਨ ਅਤੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਬੀਡੀਪੀਓ ਕੋਟਕਪੂਰਾ ਵਿਕਾਸ ਸ਼ਰਮਾ, ਸੁਪਰਡੈਂਟ ਮਨਪ੍ਰੀਤ ਸਿੰਘ, ਸੁਪਰਡੈਂਟ ਸਤਿੰਦਰਪਾਲ ਸਿੰਘ,ਪਿੰਡਾਂ ਦੇ ਸਰਪੰਚ, ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀ ਹਾਜਰ ਸਨ।