Saturday, August 8Malwa News
Shadow

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਬਟਾਲਾ, 8 ਅਗਸਤ   ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਅੰਦਰ ਜਿਥੇ ਵਿਕਾਸ ਕਾਰਜਾਂ ਨੂੰ ਰਫਤਾਰ ਦਿੱਤੀ ਗਈ ਹੈ, ਉਸ ਦੇ ਨਾਲ ਸਰਕਾਰ ਵਲੋਂ ਲੋਕਹਿਤ ਵਿੱਚ ਬਣਾਈਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ।

ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, ਸਮੇਤ ਵੱਖ ਵੱਖ ਰਿਕਾਰਡ ਵਿਕਾਸ ਕਾਰਜ ਕੀਤੇ ਗਏ