Saturday, February 8Malwa News
Shadow

ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ ਹੈ ਮੋਦੀ ਸਰਕਾਰ : ਅਮਨ ਅਰੋੜਾ

ਚੰਡੀਗੜ੍ਹ 22 ਅਕਤੂਬਰ : ਪੰਜਾਾਬ ਦੇ ਊਰਜਾ, ਰੋਜਗਾਰ ਤੇ ਪੰਜਾਬ ਗਵਰਨੈਂਸ ਸੁਧਾਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਕੀਤੇ ਗਏ ਅੰਦੋਲਨ ਦਾ ਬਦਲਾ ਲੈਣ ਲਈ ਹੁਣ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸ਼ੈਲਰਾਂ ਵਿਚੋਂ ਪੁਰਾਣੇ ਕਣਕ ਝੋਨੇ ਦੀ ਚੁਕਾਈ ਦਾ ਕੰਮ ਕੇਂਦਰ ਸਰਕਾਰ ਨੇ ਕਰਨਾ ਹੁੰਦਾ ਹੈ। ਇਸ ਲਈ ਅਜੇ ਤੱਕ ਕੇਂਦਰ ਸਰਕਾਰ ਜਾਣਬੁੱਝ ਕੇ ਸ਼ੈਲਰਾਂ ਨੂੰ ਖਾਲੀ ਨਹੀਂ ਕਰਵਾਇਆ ਜਾ ਰਿਹਾ। ਇਸੇ ਕਾਰਨ ਸ਼ੈਲਰਾਂ ਵਿਚ ਝੋਨਾ ਲਾਉਣ ਲਈ ਜਗ੍ਹਾ ਨਹੀਂ ਹੈ। ੳਹਨਾਂ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਾਨ ਸਰਕਾਰ ਨੇ ਕੇਂਦਰ ਨੂੰ ਬਹੁਤ ਸਾਰੀਆ ਚਿੱਠੀਆ ਲਿਖੀਆ ਪਰ ਕੇਂਦਰ ਸਰਕਾਰ ਆਪਣੀਆ ਚਾਲਾ ਤੋਂ ਬਾਝ ਨਹੀਂ ਆ ਰਹੀ। ਅੱਜ ਪੰਜਾਬ ਦਾ ਕਿਸਾਨ ,ਸ਼ੈਲਰ ਮਾਲਕ ਤੇ ਆੜਤੀਏ ਖੱਜਲ ਖੁਆਰ ਹੋ ਰਹੇ ਹਨ। ਇਸ ਖੱਜਲ ਖੁਆਰੀ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ। ਅਰੋੜਾ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਆਪਣੀ ਯਾਰੀ ਪਗਾਉਣ ਲਈ ਅੱਜ 300 ਕਰੋੜ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ ਤਾਂ ਕਿ ਉਹਨਾਂ ਦੇ ਯਾਰ ਅਨਿਲ ਅੰਡਾਨੀ ਨੂੰ ਸਾਰਾ ਖੇਤੀ ਖੇਤਰ ਦਾ ਕੰਮ ਸੌਂਪਿਆ ਜਾ ਸਕੇ। ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜੋ ਕਿ ਬਹੁਤ ਹੀ ਮਾੜੀ ਗੱਲ ਹੈ। ਅਮਨ ਅਰੋੜਾ ਨੇ ਪੰਜਾਬ ਦੇ ਕਿਸਾਨਾ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ, ੳਹਨਾ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਉੁਹਨਾ ਦੇ ਨਾਲ ਖੜਦੀ ਰਹੀ ਹੈ ਤੇ ਖੜਦੀ ਰਹੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਮੇਸ਼ਾਂ ਹੀ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ। ਹੁਣ ਫੇਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਨੇ ਦੱਸਿਆ ਕਿ ਸ਼ੈਲਰ ਮਾਲਕਾਂ ਤੇ ਆੜਤੀਆਂ ਦੀਆਂ ਮੰਗਾਂ ਲਈ ਪੰਜਾਬ ਸਰਕਾਰ ਵਲੋਂ ਕਈ ਵਾਰ ਚਿੱਠੀਆਂ ਵੀ ਲਿਖੀਆਂ ਜਾ ਚੁੱਕੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਵੀ ਕੇਂਦਰ ਸਰਕਾਰ ਦੇ ਮੰਤਰੀ ਨਾਲ ਇਸ ਸਬੰਧੀ ਮੁਲਾਕਾਤ ਕਰ ਚੁੱਕੇ ਹਨ। ਪਰ ਫਿਰ ਵੀ ਕੇਂਦਰ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸਦਾ ਮੁੱਖ ਕਾਰਨ ਇਹੀ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਅਡਾਨੀ ਗਰੁੱਪ ਨਾਲ ਯਾਰੀ ਹੈ ਅਤੇ ਹੁਣ ਭਾਜਪਾ ਸਰਕਾਰ ਅਡਾਨੀ ਨਾਲ ਯਾਰੀ ਨਿਭਾਅ ਰਹੀ ਹੈ।

Punjab Govt Ad Jobs Feb 25