
ਸ੍ਰੀ ਮੁਕਤਸਰ ਸਾਹਿਬ, 27 ਮਾਰਚ ਟਰੇਡ ਕਮਿਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਦੀ ਅਗਵਾਈ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੀਟਿੰਗ ਵਿੱਚ ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਪਾਰਕ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਇਸ ਮੌਕੇ ਬਲਕਾਰ ਸਿੰਘ ਸੈਕਟਰੀ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਮਨਜਿੰਦਰ ਸਿੰਘ ਈ.ਟੀ.ਓ., ਖੇਤੀਬਾੜੀ ਵਿਭਾਗ ਤੋਂ ਰਾਜਵਿੰਦਰ ਸਿੰਘ, ਫੂਡ ਸੇਫਟੀ ਅਫਸਰ ਗਗਨਦੀਪ ਕੌਰ, ਟਿੰਕੂ ਜੈਨ ਲੇਬਰ ਇੰਸਪੈਕਟਰ, ਹਰਦੇਵ ਸਿੰਘ, ਧਰਮਿੰਦਰਜੀਤ ਸਿੰਘ ਐਸਡੀਓ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਪਾਰੀ ਹਾਜ਼ਰ ਸਨ।