ਚੰਡੀਗੜ੍ਹ, 9 ਜਨਵਰੀ : ਪੰਜਾਬ ਪੁਲੀਸ ਨੇ ਆਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਸਾਈਬਰ ਕ੍ਰਾਈਮ ਡਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਲੋਂ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਹੋਰ ਖਾਤਿਆਂ ਵਿਚ ਟਰਾਂਸਫਰ ਕਰ ਲਈ ਜਾਂਦੀ ਸੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਮਨੀਸ਼, ਜਸਵੀਰ ਸਿੰਘ, ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਲ ਹਨ। ਪੁਲੀਸ ਨੇ ਧੋਖਾਧੜੀ ਲਈ ਵਰਤੇ ਗਏ ਸਾਰੇ ਡਿਜੀਟਲ ਉਪਕਰਮ ਵੀ ਕਾਬੂ ਕਰ ਲਏ ਹਨ।