ਨਵੀਂ ਦਿੱਲੀ, 10 ਦਸੰਬਰ : ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲਾ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ। ਜਲ ਜੀਵਨ ਮਿਸ਼ਨ ਸਕੀਮ ਦੇ ਜਾਇਜ਼ੇ ਲਈ ਹੋਈ ਇਸ ਮੀਟਿੰਗ ਵਿਚ ਸ੍ਰੀ ਮੁੰਡੀਆਂ ਨੇ ਜੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਜਲ ਸਪਲਾਈ ਸਕੀਮਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਇਸ ਮੀਟਿੰਗ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲ ਕੰਠ ਐਸ ਅਵਹਦ ਅਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜਰ ਸਨ।