Thursday, May 28Malwa News
Shadow

ਨਿਗਮ/ਕੌਂਸਲ ਚੋਣਾਂ: ਤਿਆਰੀਆਂ ਮੁਕੰਮਲ, ਵੋਟਾਂ ਦੀ ਗਿਣਤੀ ਅੱਜ

ਬਰਨਾਲਾ, 28 ਮਈ-         ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਵੋਟਾਂ ਦੀ ਗਿਣਤੀ ਵੱਖ ਵੱਖ ਗਿਣਤੀ ਕੇਂਦਰਾਂ ‘ਤੇ ਹੋਵੇਗੀ।

  ਇਸੇ ਤਹਿਤ ਅੱਜ ਰਿਟਰਨਿੰਗ ਅਫ਼ਸਰ ਬਰਨਾਲਾ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈ ਏ ਐੱਸ ਵਲੋਂ ਜਿੱਥੇ ਐੱਸ ਡੀ ਕਾਲਜ ਆਫ ਫਾਰਮੇਸੀ ਵਿਚ ਨਿਗਮ ਚੋਣਾਂ ਲਈ ਬਣੇ ਗਿਣਤੀ ਕੇਂਦਰ ਵਿਚ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਓਥੇ ਓਹਨਾਂ ਦੀ ਮੌਜੂਦਗੀ ਵਿੱਚ ਗਿਣਤੀ ਅਮਲੇ ਦੀ ਰਿਹਰਸਲ ਹੋਈ।

    ਇਸ ਮੌਕੇ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਨਗਰ ਨਿਗਮ ਦੇ 48 ਵਾਰਡਾਂ ਲਈ ਵੋਟਾਂ ਦੀ ਗਿਣਤੀ ਭਲਕੇ ਸਵੇਰੇ 8 ਵਜੇ ਸ਼ੁਰੂ ਹੋਣੀ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਅੰਦਰ ਮੋਬਾਈਲ ਫੋਨ ਲਿਜਾਣ ‘ਤੇ ਪੂਰਨ ਪਾਬੰਦੀ ਰਹੇਗੀ।

  ਓਹਨਾਂ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਗਿਣਤੀ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਗਿਣਤੀ ਪ੍ਰਕਿਰਿਆ ਦੀ ਨਿਗਰਾਨੀ ਲਈ ਅਬਜ਼ਰਵਰ ਵੀ ਨਿਯੁਕਤ ਕੀਤੇ ਹੋਏ ਹਨ।