
ਸ੍ਰੀ ਅਨੰਦਪੁਰ ਸਾਹਿਬ 16 ਜਨਵਰੀ: ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਸੈਨੇਟਰੀ ਇੰਸਪੈਕਟਰ ਮਦਨ ਲਾਲ, ਟੈਕਸ ਇੰਸਪੈਕਟਰ ਗੁਰਦੇਵ ਸਿੰਘ ਬਹਿਲੂ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ।
ਚੈਕਿੰਗ ਦੌਰਾਨ ਕਚਹਿਰੀ ਰੋਡ, ਨਵੀਂ ਆਬਾਦੀ, ਚੋਈ ਬਾਜ਼ਾਰ ਅਤੇ ਕਿਸਾਨ ਹਵੇਲੀ ਰੋਡ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਕਾਰਨ ਵੱਧ ਰਹੇ ਹਾਦਸਿਆਂ, ਜਿਵੇਂ ਪੰਛੀਆਂ ਨੂੰ ਨੁਕਸਾਨ ਅਤੇ ਲੋਕਾਂ ਦੇ ਚਿਹਰੇ, ਗਲਾ ਆਦਿ ਜ਼ਖ਼ਮੀ ਹੋਣਾ ਨੂੰ ਦੇਖਦੇ ਹੋਏ ਸਖ਼ਤ ਨਿਗਰਾਨੀ ਜਾਰੀ ਰਹੇਗੀ। ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਚਾਈਨਾ ਡੋਰ ਦੀ ਖਰੀਦ-ਫਰੋਖ਼ਤ ਪਾਈ ਜਾਣ ‘ਤੇ ਕੜੀ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਵੱਲੋਂ ਲੋਕਾਂ ਨੂੰ ਚਾਈਨਾ ਡੋਰ ਨਾ ਵਰਤਣ ਲਈ ਜਾਗਰੂਕ ਵੀ ਕੀਤਾ ਗਿਆ।
ਇਸ ਮੌਕੇ ਪਰਮਜੀਤ ਸੋਨੂੰ ,ਰੋਹਿਤ ਕੁਮਾਰ, ਸੰਜੀਵ ਕੁਮਾਰ, ਅਨਿਲ ਕੁਮਾਰ, ਸ਼ਾਮ ਲਾਲ ਕਰੂਰਾ, ਰਕੇਸ਼ ਕੁਮਾਰ ਵਿੱਕੀ, ਰਜਿੰਦਰ ਕਾਲਾ ਹਾਜਰ ਸਨ।