Monday, January 13Malwa News
Shadow

ਬਾਦਲ ‘ਤੇ ਗੋਲੀ ਚਲਾਉਣ ਵਾਲੇ ਚੌੜਾ ਦਾ ਤਿੰਨ ਦਿਨ ਦਾ ਹੋਰ ਰਿਮਾਂਡ

Scs Punjabi

ਅੰਮ੍ਰਿਤਸਰ, 8 ਦਸੰਬਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਪਿਛੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਚੌਣਾ ਨੂੰ ਫਿਰ ਤੋਂ ਤਿੰਨ ਦੇ ਪੁਲੀਸ ਰਿਮਾਂਡ ‘ਤੇ ਪੁਲੀਸ ਹਵਾਲੇ ਕਰ ਦਿੱਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅਚਾਨਕ ਨਰਾਇਣ ਸਿੰਘ ਚੌੜਾ ਨੇ ਗੋਲੀ ਚਲਾ ਦਿੱਤੀ ਗਈ ਸੀ। ਮੌਕੇ ‘ਤੇ ਹਾਜਰ ਪੁਲੀਸ ਮੁਲਾਜ਼ਮਾਂ ਨੇ ਚੌਕਸੀ ਵਰਤਿਆਂ ਤੁਰੰਤ ਨਰਾਇਣ ਸਿੰਘ ਚੌੜਾ ਨੂੰ ਕਾਬੂ ਕਰ ਲਿਆ, ਪਰ ਚੌੜਾ ਨੇ ਤੁਰੰਤ ਗੋਲੀ ਚਲਾ ਦਿੱਤੀ। ਪੁਲੀਸ ਦੀ ਹੁਸ਼ਿਆਰੀ ਕਾਰਨ ਇਹ ਗੋਲੀ ਸੁਖਬੀਰ ਸਿੰਘ ਬਾਦਲ ਦੀ ਥਾਂ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਗੇਟ ‘ਚ ਵੱਜ ਗਈ, ਜਿਸ ਨਾਲ ਬਚਾਅ ਹੋ ਗਿਆ। ਪੁਲੀਸ ਨੇ ਚੌੜਾ ਨੂੰ ਗ੍ਰਿਫਤਾਰ ਕਰਨ ਪਿਛੋਂ ਅਦਾਲਤ ਵਿਚ ਪੇਸ਼ ਕੀਤਾ ਸੀ ਅਤੇ ਅਦਾਲਤ ਨੇ ਚੌੜਾ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਸੀ। ਪੁਲੀਸ ਰਿਮਾਂਡ ਖਤਮ ਹੋਣ ਪਿਛੋਂ ਅੱਜ ਫੇਰ ਪੁਲੀਸ ਵਲੋਂ ਚੌੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲੀਸ ਨੇ ਹੋਰ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਅਜੇ ਪੁੱਛਗਿੱਛ ਕਰਨੀ ਬਾਕੀ ਹੈ ਅਤੇ ਇਸ ਘਟਨਾਂ ਪਿਛਲੀਆਂ ਤਾਕਤਾਂ ਬਾਰੇ ਪਤਾ ਲਗਾਉਣਾ ਹੈ। ਪੁਲੀਸ ਵਲੋਂ ਇਸ ਵੱਡੀ ਸਾਜਿਸ਼ ਬਾਰੇ ਹੋਰ ਜਾਣਕਾਰੀ ਖੋਜਣ ਦੀ ਮੰਗ ਕਰਨ ਪਿਛੋਂ ਅਦਾਲਤ ਨੇ ਚੌੜਾ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਦੇ ਦਿੱਤਾ। ਪੁਲੀਸ ਨੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਕੇਵਲ ਤਿੰਨ ਦਿਨ ਦਾ ਹੀ ਰਿਮਾਂਡ ਦਿੱਤਾ ਹੈ। ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਪਿਛੋਂ ਫੇਰ ਨਾਰਾਇਣ ਸਿੰਘ ਚੌੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Scs Hindi

Scs English