
ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਲੇ ਵਿਚ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਦੇ ਸਮਾਗਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਨਵੇਂ ਨਿਯੁਕਤ ਕੀਤੇ ਗਏ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਵਲੋਂ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।