Tuesday, March 3Malwa News
Shadow

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 03 ਮਾਰਚ- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

 ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ ਗੰਦਾ ਪਾਣੀ ਪੀਣਗੇ ਤਾਂ ਉਹਨਾਂ ਨੂੰ ਲ਼ਾਇਲਾਜ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ । ਇਸ ਲਈ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਸਕੂਲ ਆਰ ਓ ਸਿਸਟਮ ਲਈ ਗ੍ਰਾਂਟ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ । ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕਿਸੇ ਵੀ ਕਿਸਮ ਦੀ ਘਾਟ ਨਹੀਂ ਰਹਿਣ ਦਿਤੀ ਜਾਵੇਗੀ ।

ਇਸ ਮੌਕੇ ਮਨੋਜ ਕੁਮਾਰ ਬੀ ਪੀ ਓ, ਸੰਤੋਸ਼ ਕੁਮਾਰੀ ਮੁੱਖ ਅਧਿਆਪਕ, ਗੁਲਦੀਪ ਕੌਰ, ਹਰਸ਼ਪਿੰਦਰ ਸਿੰਘ, ਲਖਵਿੰਦਰ ਸਿੰਘ, ਰੇਸ਼ਮ ਸਿੰਘ ਮੈਂਬਰ, ਗੱਪਾ, ਸੋਨੂੰ, ਮੇਘ ਸਿੰਘ, ਸਮੂਹ ਸਟਾਫ ਤੇ ਪਿੰਡ ਵਾਸੀ ਹਾਜ਼ਰ ਸਨ ।