Sunday, April 5Malwa News
Shadow

ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ

ਤਪਾ, 5 ਅਪ੍ਰੈਲ –       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਢਿੱਲਵਾਂ ਵਿੱਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਕਿਹਾ ਕਿ 950 ਏਕੜ ਜ਼ਮੀਨ ਨੂੰ ਪਾਣੀ ਮਿਲਣਾ ਪਿੰਡ ਢਿੱਲਵਾਂ ਦੇ ਕਿਸਾਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ।

ਓਹਨਾਂ ਕਿਹਾ ਕਿ ਅੱਜ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।

ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। 

ਉਹਨਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਧੰਨਵਾਦ ਕੀਤਾ। 

ਇਸ ਮੌਕੇ ਸ. ਗੁਰਪ੍ਰੀਤ ਸਿੰਘ (ਅੰਮ੍ਰਿਤ ਢਿਲਵਾਂ) ਚੇਅਰਮੈਨ ਮਾਰਕੇਟ ਕਮੇਟੀ ਭਦੌੜ, ਨਿੱਜੀ ਸਹਾਇਕ ਅਮਨ ਦਰਾਕਾ, 

ਹੈਰੀ ਧੂਰਕੋਟ, ਤਜਿੰਦਰ ਢਿੱਲਵਾਂ, ਬਲਾਕ ਸੰਮਤੀ ਮੈਂਬਰ

ਬਿੰਦਰ ਸਿੰਘ ਖਾਲਸਾ, ਸਰਪੰਚ ਲਾਡੀ ਢਿਲਵਾਂ, ਸਰਪੰਚ

ਸੁੱਖਦੀਪ ਸਿੰਘ, ਸਰਪੰਚ ਕਰਨੀ ਢਿੱਲਵਾਂ ਤੋਂ ਇਲਾਵਾ ਪਿੰਡ ਢਿੱਲਵਾਂ ਦੇ ਪਾਰਟੀ ਆਗੂ, ਮੋਹਤਬਰ ਤੇ ਇਲਾਕਾ ਵਾਸੀ ਹਾਜ਼ਰ ਸਨ।