
ਸ੍ਰੀ ਮੁਕਤਸਰ ਸਾਹਿਬ, 08 ਨਵੰਬਰ: ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ , ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈੰਦਿਆ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆ ਨੂੰ ਕੀਤੀ ।
ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਵਾਧੇ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਕਿਸਾਨਾਂ ਵਲੋਂ ਲਿਆਂਦੀ ਜਾ ਰਹੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਇਸ ਦੀ ਸਹੀ ਢੰਗ ਨਾਲ ਲਿਫਟਿੰਗ ਕਰਨ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜ਼ੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਕਿ ਅਨਾਜ ਮੰਡੀਆ ਵਿੱਚ ਝੋਨੇ ਦੀ ਫਸਲ ਸੁੱਕੀ ਤੇ ਸਾਫ ਸੁਥਰੀ ਲਿਆਂਦੀ ਜਾਵੇ ਤਾਂ ਜ਼ੋ ਉਹਨਾਂ ਨੂੰ ਫਸਲ ਵੇਚਣ ਸਮੇਂ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਿਜ਼ਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ 8 ਨਵੰਬਰ 2026 ਤੱਕ ਿਜ਼ਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 821948 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ—ਵੱਖ ਖ਼ਰੀਦ ਏਜੰਸੀਆਂ ਵੱਲੋਂ 765436. 47 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 483577.09 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ ।ਕਿਸਾਨਾਂ ਪਾਸੋ ਖਰੀਦ ਕੀਤੀ ਗਈ ਫਸਲ ਦੇ ਸਨਮੁੱਖ 1537.258705 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।