
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ- ਜਿ਼ਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ ਖਰੀਦ ਏਜੰਸੀ ਵਲੋਂ
ਝੋਨੇ ਦੀ ਖਰੀਦ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਜਾਂ ਪ੍ਰੇਸ਼ਾਨੀ ਪੇਸ਼ ਨਾ ਆਵੇ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ
ਅਨਾਜ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 25 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 971825.74 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ 971825.7 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 857658.71 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।