
ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਪੂਰਾ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸ ਵੀ ਤਰਾਂ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅੱਜ ਪੰਚਾਇਤ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜਿਲਾ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਲਿਆ ਗਿਆ ਸੁਪਨਾ ਬਹੁਤ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਦੀ ਪੂਰੀ ਨਿਗਰਾਨੀ ਕੀਤੀ ਜਾਵੇ ਅਤੇ ਸਮੇਂ ਸਿਰ ਪੂਰੇ ਕੀਤੇ ਜਾਣੇ। ਉਨ੍ਹਾਂ ਨੇ ਹਦਾਇਤ ਕੀਤੀ ਕਿ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਲੋਕ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਵਿਕਾਸ ਕਾਰਜਾਂ ਦਾ ਹੇਠਲੇ ਪੱਧਰ ‘ਤੇ ਜਾਇਜ਼ਾ ਲਿਆ ਜਾਵੇ। ਹਰ ਪ੍ਰੋਜੈਕਟ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਹਦਾਇਤ ਕੀਤੀ ਕਿ 31 ਮਾਰਚ ਤੱਕ ਸਾਰੇ ਟੀਚੇ ਪੂਰੇ ਕਰ ਲਏ ਜਾਣ।