
ਫਰੀਦਕੋਟ, 31 ਜਨਵਰੀ : ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਨਵੀਆਂ ਰਜਿਸਟਰੇਸ਼ਨਾਂ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਸ ਪੋਰਟਲ ‘ਤੇ ਨਵੀਆਂ ਅਰਜੀਆਂ ਸਬਸਿਮਟ ਕਰਨ ਦੀ ਆਖਰੀ ਮਿਤੀ 31 ਮਾਰਚ 2025 ਮਿਥੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਨਵੀਆਂ ਰਜਿਸਟਰੇਸ਼ਨਾਂ ਲਈ ਹਰ ਪਿੰਡ ਵਿਚ ਸਰਵੇਅਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਦੀ ਜਾਣਕਾਰੀ ਜਿਲਾ ਅਤੇ ਬਲਾਕ ਪੱਧਰ ‘ਤੇ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਯੋਗ ਉਮੀਦਵਾਰ ਆਵਾਸ 2024 ਮੋਬਾਈਲ ਐਪ ਰਾਹੀਂ ਖੁਦ ਵੀ ਰਜਿਸਟਰੇਸ਼ਨ ਕਰ ਸਕਦੇ ਹਨ। ਇਸ ਯੋਜਨਾ ਅਧੀਨ ਕਮਜੋਰ ਅਤੇ ਗਰੀਬ ਵਰਗਾਂ ਨੂੰ ਘਰ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਕੋਈ ਵੀ ਗਰੀਬ ਅਤੇ ਕਮਜ਼ੋਰ ਵਿਅਕਤੀ ਲਾਭ ਲੈ ਸਕਦਾ ਹੈ।