Sunday, March 23Malwa News
Shadow

ਗੋਲਡੀ ਬਰਾੜ ਦਾ ਸਾਥੀ ਗੈਂਗਸਟਰ ਕਰ ਲਿਆ ਗ੍ਰਿਫਤਾਰ

ਕਪੂਰਥਲਾ 14 ਅਕਤੂਬਰ : ਕਪੂਰਥਲਾ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਮੀਰ ਲੋਕਾਂ ਦੇ ਘਰਾਂ ‘ਤੇ ਗੋਲੀਬਾਰੀ ਕਰਕੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਨਾਲ ਜੁੜੇ ਇੱਕ ਬਦਮਾਸ਼ ਨੂੰ ਕਾਬੂ ਕੀਤਾ ਹੈ। ਇਹ ਬਦਮਾਸ਼ ਲਖਵਿੰਦਰ ਲਾਂਡਾ ਗਰੁੱਪ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਨਾਲ-ਨਾਲ ਹੋਰ ਕਈ ਅਪਰਾਧਿਕ ਤੱਤਾਂ ਤੋਂ ਪੈਸੇ ਲੈ ਕੇ ਕੰਮ ਕਰਦਾ ਹੈ। ਉਕਤ ਬਦਮਾਸ਼ ਨੂੰ ਕੋਤਵਾਲੀ ਪੁਲਿਸ ਨੇ ਪਿੰਡ ਫੱਤੂ ਢਿੰਗਾ ਦੇ ਨੇੜੇ ਨਾਕਾਬੰਦੀ ਕਰਕੇ ਗ੍ਰਿਫਤਾਰ ਕੀਤਾ ਹੈ।

ਐਸਐਸਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਮਲਕੀਤ ਸਿੰਘ ਵਾਸੀ ਹਰਸ਼ਾ ਛੀਨਾ ਰਾਜਾ ਸਾਂਸੀ ਅੰਮ੍ਰਿਤਸਰ ਨੂੰ ਕਾਬੂ ਕੀਤਾ ਗਿਆ ਹੈ। ਇਹ ਲਾਂਡਾ ਗਰੁੱਪ ਅਤੇ ਹੋਰ ਕਈ ਅਜਿਹੇ ਗਰੁੱਪਾਂ ਲਈ ਪੈਸੇ ਲੈ ਕੇ ਲੁੱਟ-ਖੋਹ ਅਤੇ ਗੋਲੀਬਾਰੀ ਕਰਨ ਦਾ ਕੰਮ ਕਰਦਾ ਸੀ। ਨਾਲ ਹੀ ਵਟਸਐਪ ਰਾਹੀਂ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰਦਾ ਸੀ। ਪੁਲਿਸ ਨੇ ਉਸ ਨੂੰ ਸੰਯੁਕਤ ਮੁਹਿੰਮ ਤਹਿਤ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ 7.65 ਐੱਮਐੱਮ ਪਿਸਤੌਲ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਹਨ।

ਐਸਐਸਪੀ ਨੇ ਦੱਸਿਆ ਕਿ ਦੋਸ਼ੀ ਤੋਂ ਪੁਲਿਸ ਟੀਮ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਕਪੂਰਥਲਾ ਪੁਲਿਸ ਲਾਂਡਾ ਗਰੁੱਪ ਦੇ ਕੁਝ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਹਥਿਆਰ ਬਰਾਮਦ ਕਰ ਚੁੱਕੀ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ 29 ਦਸੰਬਰ ਨੂੰ ਕਪੂਰਥਲਾ ਦੇ ਪਿੰਡ ਕੋਕਲਪੁਰ ਵਿੱਚ ਵੀ ਦੋਸ਼ੀ ਬਲਵਿੰਦਰ ਸਿੰਘ ਉਰਫ ਬਿੱਲਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਰਪੰਚ ਦੇ ਘਰ ਵਿੱਚ ਫਿਰੌਤੀ ਦੇ ਮਕਸਦ ਨਾਲ ਲਗਾਤਾਰ ਗੋਲੀਬਾਰੀ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਸੀ।

ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਸੀ ਅਤੇ ਤਕਨੀਕੀ ਟੀਮਾਂ ਦੇ ਨਾਲ ਟ੍ਰੈਪ ਲਗਾ ਕੇ ਦੋਸ਼ੀ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਇਸੇ ਕ੍ਰਮ ਵਿੱਚ ਪੁਲਿਸ ਨੂੰ ਸੂਚਨਾ ਮਿਲਣ ‘ਤੇ ਤਕਨੀਕੀ ਟੀਮ ਦੀ ਮਦਦ ਨਾਲ ਪਿੰਡ ਫੱਤੂ ਢਿੰਗਾ ਦੇ ਨੇੜੇ ਨਾਕਾਬੰਦੀ ਕਰਕੇ ਉਸ ਨੂੰ ਕਾਬੂ ਕੀਤਾ ਗਿਆ ਹੈ।

ਐਸਐਸਪੀ ਨੇ ਇਹ ਵੀ ਦੱਸਿਆ ਕਿ ਅਜਿਹੇ ਕਈ ਦੋਸ਼ੀਆਂ ਨੇ ਮਿਲ ਕੇ ਇੱਕ ਗਰੁੱਪ ਬਣਾਇਆ ਹੋਇਆ ਹੈ। ਇਹ ਸੋਸ਼ਲ ਮੀਡੀਆ ਰਾਹੀਂ ਆਪਸ ਵਿੱਚ ਸੰਪਰਕ ਰੱਖਦੇ ਹਨ, ਅਤੇ ਵਿਦੇਸ਼ ਵਿੱਚ ਬੈਠੇ ਕਈ ਗੈਂਗਸਟਰਾਂ ਲਈ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗਰੁੱਪ ਤੋਂ ਪੈਸੇ ਲੈ ਕੇ ਗੋਲੀਬਾਰੀ ਕਰਦੇ ਹਨ। ਦੋਸ਼ੀ ਲੰਡਾ ਗਰੁੱਪ ਅਤੇ ਗੋਲਡੀ ਬਰਾੜ ਗਰੁੱਪ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਦੇ ਦੋ ਸਾਥੀਆਂ ਨੂੰ ਹਾਲ ਹੀ ਵਿੱਚ ਤਰਨ ਤਾਰਨ ਪੁਲਿਸ ਨੇ ਕਾਬੂ ਕੀਤਾ ਹੈ। ਜਿਨ੍ਹਾਂ ਨੂੰ ਕਪੂਰਥਲਾ ਪੁਲਿਸ ਜਲਦੀ ਹੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆਵੇਗੀ। C

Basmati Rice Advertisment