ਚੰਡੀਗੜ੍ਹ, 1 ਦਸੰਬਰ : ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਵਲੋਂ ਪੂਰੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ ਅਤੇ ਮੀਟਿੰਗਾਂ ਦਾ ਸਿਲਸਲਾ ਜਾਰੀ ਹੈ। ਅੱਜ ਪਾਰਟੀ ਦੇ ਚੰਡੀਗੜ੍ਹ ਦਫਤਰ ਵਿਚ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਆਪ ਦੇ ਪਾਰਟੀ ਆਹੁਦੇਦਾਰ, ਵਿਧਾਇਕ ਅਤੇ ਮੰਤਰੀ ਸ਼ਾਮਲ ਹੋਏ।
ਇਸ ਮੀਟਿੰਗ ਵਿਚ ਪੰਜਾਬ ਵਿਚ ਹੋ ਰਹੀਆਂ 42 ਨਗਰ ਕੌਂਸਲਾਂ ਦੀਆਂ ਚੋਣਾ ਅਤੇ ਪੰਜ ਨਗਰ ਨਿਗਮਾਂ ਦੀਆਂ ਚੋਣਾ ਲਈ ਰਣਨੀਤੀ ਤਹਿ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਲੋਂ ਇਹ ਚੋਣਾ ਜਿੱਤਣ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਲੋਕਾਂ ਦਾ ਇਨ੍ਹਾਂ ਚੋਣਾ ਲਈ ਜਿਸ ਤਰਾਂ ਉਤਸ਼ਾਹ ਹੈ, ਉਸ ਤੋਂ ਗਰੰਟੀ ਨਾਲ ਕਿਹਾ ਜਾ ਸਕਦਾ ਹੈ ਕਿ ਇਨ੍ਹਾਂ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਹੈ ਕਿ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਿਹਾੜੇ ਦੌਰਾਨ ਚੋਣਾ ਨਾ ਕਰਵਾਈਆਂ ਜਾਣ ਅਤੇ ਚੋਣਾ ਸ਼ਹੀਦੀ ਦਿਹਾੜੇ ਤੋਂ ਬਾਅਦ ਵਿਚ ਹੀ ਕਰਵਾਈਆਂ ਜਾਣ। ਪਰ ਇਹ ਫੈਸਲਾ ਲੈਣ ਦਾ ਸਾਰਾ ਅਧਿਕਾਰ ਚੋਣ ਕਮਿਸ਼ਨ ਕੋਲ ਹੈ।
ਅੱਜ ਦੀ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਜਿਲਿਆਂ ਦੇ ਆਹੁਦੇਦਾਰ ਅਤੇ ਸੀਨੀਅਰ ਆਗੂ ਸ਼ਾਮਲ ਹੋਏ।