ਨਵੀਂ ਦਿੱਲੀ , 25 ਨਵੰਬਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਜ਼ੁਰਗਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ 60 ਤੋਂ ਲੈ ਕੇ 69 ਸਾਲ ਤੱਕ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2000 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2500 ਰੁਪਏ ਪੈਨਸ਼ਨ ਦਿੱਤੀ ਜਾਵੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਮੇਸ਼ਾਂ ਆਮ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੇਗੀ। ਦਿੱਲੀ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਵਿਰੋਧੀ ਪਾਰਟੀਆਂ ਨੂੰ ਝਟਕੇ ਦੇਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।