
ਚੰਡੀਗੜ੍ਹ, 10 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਪਰਿਵਰਤਨ ਸੰਕਲਪ ਨੂੰ ਮਜਬੂਤ ਕਰਨ ਦਾ ਕੰਮ ਕਰੇਗੀ। ਉਨ੍ਹਾਂ ਨੇ ਪਾਰਦਰਸ਼ੀ ਸ਼ਾਸਨ, ਜਨਭਲਾਈਕਾਰੀ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਾਸ ਅਧਾਰਿਤ ਰਾਜਨੀਤੀ ਦੇ ਮਹਤੱਵ ‘ਤੇ ਜੋਰ ਦਿੱਤਾ।
ਮੁੱਖ ਮੰਤਰੀ ਮੰਗਲਵਾਰ ਨੂੰ ਬੰਗਾਲ ਦੇ 24 ਪਰਗਨਾ ਦੇ ਕੁਲਪੀ ਵਿੱਚ ਪਰਿਵਰਤਨ ਯਾਤਰਾ ਦੌਰਾਨ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਵੱਡੀ ਗਿਣਤੀ ਵਿੱਚ ਮੌਜੁਦ ਲੋਕਾਂ ਨੂੰ ਧਨਵਾਦ ਕੀਤਾ ਅਤੇ ਭਰੋਸਾ ਜਤਾਇਆ ਕਿ ਦੇਸ਼ ਵਿੱਚ ਵਿਕਾਸ ਅਤੇ ਬਦਲਾਅ ਦੀ ਭਾਵਨਾ ਲਗਾਤਾਰ ਮਜਬੂਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਭੁਮੀ ਤੋਂ ਬੰਗਾਲ ਦੇ ਲੋਕਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ ਜਿਸ ਨੂੰ ਭੁਮੀ 'ਤੇ ਭਗਵਾਨ ਸ਼੍ਰੀਕ੍ਰਿਸ਼ਣ ਨੇ ਗੀਤਾ ਦਾ ਸੰਦੇਸ਼ ਦਿੱਤਾ।੦
ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਮੱਛੀ ਪਾਲਕ ਕਿਸਾਨਾਂ ਦੀ ਧਰਤੀ ਹੈ। ਇੱਥੇ ਦੇ ਲੋਕਾਂ ਨੇ ਇਤਿਹਾਸ ਤੇ ਸਭਿਆਚਾਰ ਨੂੰ ਬਦਲਣ ਦਾ ਕੰਮ ਕੀਤਾ। ਬੰਗਾਲ ਦੀ ਖੁਸ਼ਹਾਲ ਸਭਿਆਚਾਰਕ ਵਿਰਾਸਤ ਦੀ ਭਾਵਨਾ ਪੂਰੇ ਦੇਸ਼ ਵਿੱਚ ਫੈਲੀ ਹੈ। ਬੰਗਾਲ ਦੀ ਮਿੱਟੀ ਦੇ ਲੋਕ ਸਾਡੇ ਲਈ ਮਾਣ ਅਤੇ ਗੌਰਵ ਹਨ। ਇਸ ਧਰਤੀ ਨੇ ਸਵਾਮੀ ਵਿਵੇਕਾਨੰਦ, ਸ਼ਿਆਮਾ ਪ੍ਰਸਾਦ ਮੁਖਰਜੀ, ਨੇਤਾ ਜੀ ਸੁਭਾਸ਼ ਚੰਦਰ ਬੋਸ, ਬਕਿੰਮਚੰਦਰ ਚਟਰਜੀ ਵਰਗੇ ਮਹਾਨ ਸਪੂਤ ਦਿੱਤੇ ਹਨ। ਇੱਥੇ ਦੇ ਰਣਬਾਕੁੰਰਾਂ ਨੇ ਦੇਸ਼ ਦੀ ਆਜਾਦੀ ਦੀ ਲੜਾਈ ਨੁੰ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਬੰਗਾਲ ਦੀ ਭੁਮੀ ਨੇ ਵੰਦੇ ਮਾਤਰਮ ਦਾ ਮੰਤਰ ਦੇ ਕੇ ਦੇਸ਼ ਵਿੱਚ ਰਾਸ਼ਟਰਵਾਦ ਦੀ ਜੋਤੀ ਜਲਾਈ ਜੋ ਅੱਜ ਵੀ ਜੱਗ ਰਹੀ ਹੈ।
ਬੰਗਾਲ ਦੀ ਜਨਤਾ ਬਦਲਾਅ ਅਤੇ ਵਿਕਾਸ ਦੇ ਨਾਲ- ਡਰ, ਭ੍ਰਿਸ਼ਟਾਾਰ ਤੋਂ ਚਾਹੁੰਦੀ ਹੈ ਮੁਕਤੀ
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ ਰਾਜਨੀਤਿਕ ਪ੍ਰੋਗਰਾਮ ਨਹੀਂ ਹੈ, ਸਗੋ ਬੰਗਾਲ ਦੀ ਲਚਰ-ਪਚਰ, ਭ੍ਰਿਸ਼ਟਾਚਾਰ ਵਿੱਚ ਫਸੀ ਸਰਕਾਰ ਨੂੰ ਉਖਾੜ ਸੁੱਟਣ ਲਈ ਬਦਲਾਅ ਦੀ ਪੁਕਾਰ ਹੈ। ਬੰਗਾਲ ਦੀ ਜਨਤਾ ਬਦਲਾਅ ਅਤੇ ਵਿਕਾਸ ਦੇ ਨਾਲ ਚੱਲ ਕੇ ਡਰ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਚਾਹੁੰਦੀ ਹੈ। ਇਸੀ ਉਤਸਾਹ ਅਤੇ ਜੋਸ਼ ਦੇ ਨਾਲ ਭਾਰੀ ਗਿਣਤੀ ਵਿੱਚ ਜਨਸਭਾ ਵਿੱਚ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਬੰਗਾਲ ਹੁਣ ਬਦਲਾਅ ਦੀ ਰਾਹ 'ਤੇ ਗਤੀ ਨਾਲ ਅੱਗੇ ਵੱਧ ਰਿਹਾ ਹੈ।੦
ਮੁੱਖ ਮੰਤਰੀ ਨੇ ਕਿਹਾ ਕਿ 24 ਪਰਗਨਾ ਦੀ ਖਾਸ ਪਹਿਚਾਣ ਹੈ ਕਿ ਇੱਥੇ ਜਨਤਾ ਮਿਹਨਤੀ, ਸਮੁੰਦਜ ਦੇ ਕੰਢੇ ਵਸੇ ਮਛੁਆਰੇ ਕਿਸਾਨ ਮਿਹਨਤ ਨਾਲ ਜੀਵਨ ਬਤੀਤ ਕਰ ਰਹੇ ਹਨ। ਕਿਸਾਨਾਂ ਨੂੰ ਸਹੂਲਤਾਂ ਤੇ ਬਾਜਾਰ ਨਹੀਂ ਮਿਲ ਰਹੇ, ਨੌਜੁਆਨ ਬੇਰੁਜ਼ਗਾਰ ਹਨ ਅਤੇ ਭ੍ਰਿਸ਼ਟਾਚਾਰ, ਤੁਸ਼ਟੀਕਰਣ ਅਤੇ ਹਿੰਸਾ ਦਾ ਬੋਲਬਾਲਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕੁਦਰਤੀ ਆਫਤਾਂ ਤੇ ਚੱਕਰਵਾਤ ਤੋਂ ਹੋਣ ਵਾਲੇ ਨੁਕਸਾਨ ਦੀ ਭਰਪਾਈ ਵੀ ਨਹੀਂ ਕੀਤੀ। ਨਾਲੇ ਟੁੱਟ ਗਏ, ਖੇਤੀ ਵੱਗ ਗਈ, ਉਨ੍ਹਾਂ ਦਾ ਪੈਸਾ ਵੀ ਭ੍ਰਿਸ਼ਟਾਚਾਰ ਦੀ ਭੇਂਟ ਚੜ੍ਹ ਗਿਆ। ਬੰਗਾਲ ਦਾ ਭ੍ਰਿਸ਼ਟਾਚਾਰ ਕਿਸੇ ਤੋਂ ਲੁਕਿਆ ਹੋਇਆ ਨਹੀਂ ਹੈ। ਸਰਕਾਰ ਜਨਤਾ ਦੇ ਨਾਲ ਬਹੁਤ ਅਨਿਆਂ ਕਰ ਰਹੀ ਹੈ।
ਬੰਗਾਲ ਦਾ ਨੌਜੁਆਨ ਅਨਿਆਂ ਦੀ ਦੀਵਾਰ ਅਤੇ ਭ੍ਰਿਸ਼ਟਾਚਾਰੀ ਸਰਕਾਰ ਨੂੰ ਗਿਰਾਉਣ ਲਈ ਪ੍ਰਤੀਬੱਧ
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਧਰਤੀ ਦੇ ਮਹਾਪੁਰਸ਼ਾਂ ਨੇ ਦੇਸ਼ ਚਲਾਉਣ ਦਾ ਕੰਮ ਕੀਤਾ ਅਤੇ ਆਜਾਦੀ ਲਈ ਆਪਣਾ ਸੱਭ ਕੁੱਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਲੋਕਾਂ ਨੂੰ ਇਹ ਦਿਨ ਦੇਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇੱਥੇ ਦਾ ਨੌਜੁਆਨ ਅਨਿਆਂ ਦੀ ਦੀਵਾਰ ਅਤੇ ਭ੍ਰਿਸ਼ਟਾਚਾਰੀ ਸਰਕਾਰ ਨੂੰ ਗਿਰਾਉਣ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕੰਮ ਨਹੀਂ ਕੀਤਾ, ਸਗੋ ਬੰਗਾ ਤੋਂ ਉਦਯੋਗ ਉਜਾੜਣ ਦਾ ਕੰਮ ਕੀਤਾ ਹੈ। ਜਨਤਾ ਵਿੱਚ ਆਕ੍ਰੋਸ਼ ਹੈ। ਬੰਗਾਲ ਵਿੱਚ ਸਰਕਾਰ ਨੇ ਘੁਸਪੈਠੀਆਂ ਦੇ ਲਈ ਸੁਰੱਖਿਅਤ ਥਾਂ ਬਣਾਈ ਹੈ। ਸਰਕਾਰ ਦੀ ਗਲਤ ਨੀਤੀਆਂ ਦੇ ਕਾਰਨ ਲੋਕਤੰਤਰ ਖਤਰੇ ਵਿੱਚ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਵਰਗੀ ਯੋਜਨਾਵਾਂ ਦਾ ਉਦੇਸ਼ ਗਰੀਬ ਅਤੇ ਜਰੂਰਤਮੰਦ ਲੋਕਾਂ ਨੁੰ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣਾ ਹੈ। ਹਰਿਆਣਾ ਵਿੱਚ 5 ਲੱਖ ਰੁਪਏ ਤੱਕ ਦਾ ਇਲਾਜ ਹਸਪਤਾਲਾਂ ਵਿੱਚ ਮੁਫਤ ਕੀਤਾ ਜਾ ਰਿਹਾ ਹੈ। ਹੁਣ ਤੱਕ 27 ਲੱਖ ਪਰਿਵਾਰਾਂ ਨੇ ਇਸ ਦਾ ਲਾਭ ਚੁੱਕਿਆ ਹੈ ਜਿਸ ਦੇ 450 ਕਰੋੜ ਰੁਪਏ ਕੇਂਦਰ ਸਰਕਾਰ ਨੇ ਦਿੱਤੇ ਹਨ, ਪਰ ਬੰਗਾਲ ਸਰਕਾਰ ਨੇ ਇਸ ਮਹਤੱਵਪੂਰਣ ਯੋਜਨਾ ਦਾ ਲਾਭ ਗਰੀਬਾਂ ਤੱਕ ਨਹੀਂ ਪਹੁੰਚਾਇਆ। ਉਨ੍ਹਾਂ ਨੇ ਚਿੰਤਾ ਜਤਾਈ ਕਿ ਕਈ ਯੋਗ ਲੋਕਾਂ ਤੱਕ ਇਸ ਯੋਜਨਾ ਦਾ ਲਾਭ ਪ੍ਰਸਾਸ਼ਨਿਕ ਅਤੇ ਰਾਜਨੀਤਿਕ ਕਾਰਣਾਂ ਨਾਲ ਨਹੀਂ ਪਹੁੰਚ ਪਾਇਆ। ਜਦੋਂ ਕਿ ਹਰਿਆਣਾ ਸਰਕਾਰ ਇਹ ਯਕੀਨੀ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਬਿਨ੍ਹਾ ਕਿਸੇ ਭੇਦਭਾਵ ਦੇ ਯੋਗ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਭਾਰਤ ਦੀ ਚੌਥੀ ਆਰਥਕ ਸ਼ਕਤੀ ਵਜੋ ਵਿਸ਼ਵ ਪੱਧਰ ‘ਤੇ ਵਧੀ ਸਾਖ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਲੱਖਣ ਤਰੱਕੀ ਕਰ ਰਿਹਾ ਹੈ ਅਤੇ ਭਾਰਤ ਦੀ ਵਿਸ਼ਵ ਪੱਧਰ 'ਤੇ ਚੌਥੀ ਆਰਥਕ ਸ਼ਕਤੀ ਵਜੋ ਸਾਖ ਵਧੀ ਹੈ। ਇਹ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਸੋਚ ਅਤੇ ਵਿਕਾਸ ਦੀ ਰਾਜਨੀਤੀ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਖ-ਵੱਖ ਯੋਜਨਾਵਾਂ ਰਾਹੀਂ ਮਹਿਲਾਵਾਂ ਨੂੰ ਆਰਥਕ ਅਤੇ ਸਮਾਜਿਕ ਰੂਪ ਨਾਲ ਮਜਬੁਤ ਬਨਾਉਣ ਦਾ ਕੰਮ ਕਰ ਰਹੀ ਹੈ। ਜਦੋਂ ਤੱਕ ਨਾਰੀ ਸਸ਼ਕਤ ਨਹੀਂ ਹੁੰਦੀ ਉਦੋਂ ਤੱਕ ਦੇਸ਼ ਪੂਰੀ ਤਰ੍ਹਾ ਨਾਲ ਤਰੱਕੀ ਨਹੀਂ ਕਰ ਸਕਦਾ। ਇਸ ਲਈ ਸਰਕਾਰ ਨੇ ਤਿੰਨ ਲੱਖ ਮਹਿਲਾਵਾਂ ਨੂੰ ਲੱਖਪਤੀ ਦੀਦੀ ਬਨਾਉਣ ਦਾ ਫੈਸਲਾ ਕੀਤਾ ਹੈ। ਲਾਡੋ ਲੱਛਮੀ ਯੋਜਨਾ ਤਹਿਤ 2100 ਰੁਪਏ ਦੀ ਰਕਮ ਦਿੱਤੀ ਜਾ ਰਹੀ ਹੈ। ਹੁਣ ਤੱਕ 5 ਕਿਸਤਾਂ ਵਿੱਚ 750 ਕਰੋੜ ਰੁਪਏ ਦੀ ਰਕਮ ਮਹਿਲਾਵਾਂ ਨੂੰ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਨੇ ਕਿਹਾ ਕਿ ਜਿਸ ਰਾਜ ਵਿੱਚ ਮੁੱਖ ਮੰਤਰੀ ਮਹਿਲਾ ਹੋਣ 'ਤੇ ਵੀ ਉੱਥੇ ਦੀ ਮਹਿਲਾਵਾਂ ਸੁਰੱਖਿਅਤ ਨਹੀਂ ਅਤੇ ਉਨ੍ਹਾਂ 'ਤੇ ਜੁਲਮ ਹੋ ਰਿਹਾ ਹੈ। ਕੌਮਾਂਤਰੀ ਮਹਿਲਾ ਦਿਵਸ 'ਤੇ ਦੇਸ਼ ਦੀ ਰਾਸ਼ਟਰਪਤੀ ਦਾ ਬੰਗਾਲ ਦੀ ਭੁਮੀ 'ਤੇ ਅਪਮਾਨ ਹੋਇਆ ਹੈ। ਅਗਾਮੀ ਚੋਣ ਵਿੱਚ ਜਨਤਾ ਗਿਸ਼ੇਸ਼ਕਰ ਮਹਿਲਾਵਾਂ ਬੰਗਾਲ ਸਰਕਾਰ ਨੂੰ ਸਬਕ ਸਿਖਾਉਣ ਦਾ ਕੰਮ ਕਰਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਛੋਟਾ ਸੂਬਾ ਹੋਣ ਦੇ ਬਾਵਜੂਦ ਡਬਲ ਇੰਜਨ ਸਰਕਾਰ ਦੇ ਮਾਡਲ ਤਹਿਤ ਵਿਕਾਸ ਅਤੇ ਜਨਭਲਾਈ ਦੇ ਕਈ ਮਹਤੱਵਪੂਰਣ ਕੰਮ ਕਰ ਰਿਹਾ ਹੈ। ਊਨ੍ਹਾਂ ਨੇ ਕਿਹਾ ਕਿ ਜਦੋਂ ਸਰਕਾਰ ਦੀ ਨੀਅਤ ਸਾਫ ਅਤੇ ਨੀਤੀਆਂ ਜਨਹਿੱਤ ਵਿੱਚ ਬਣਾਈ ਜਾਂਦੀ ਹੈ, ਤਾਂ ਉਨ੍ਹਾਂ ਦਾ ਲਾਭ ਸਿੱਧੇ ਜਨਤਾ ਤੱਕ ਪਹੁੰਚਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜੁਆਨਾ ਦੇ ਰੁਜ਼ਗਾਰ ਅਤੇ ਉਦਯੋਗਾਂ ਲਈ ਅਜਿਹੀ ਨੀਤੀਆਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ, ਜਿਸ ਵਿੱਚ ਉਦਯੋਗਾਂ ਨੂੰ ਪ੍ਰੋਤਸਾਹਨ ਮਿਲੇ ਅਤੇ ਨੌਜੁਆਨਾਂ ਦੇ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕੇਂਦ੍ਰਿਤ ਸ਼ਾਸਨ ਨਾਲ ਉਦਯੋਗਾਂ ਦਾ ਪਲਾਇਨ ਰੁਕਦਾ ਹੈ ਅਤੇ ਨੌਜੁਆਨਾ ਨੂੰ ਆਪਣੇ ਹੀ ਰਾਜ ਵਿੱਚ ਬਿਹਤਰ ਰੁਜ਼ਗਾਰ ਦੇ ਮੌਕੇ ਮਿਲਦੇ ਹਨ।
ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਪਾਰਦਰਸ਼ਿਤਾ ਦੀ ਜਰੂਰਤ 'ਤੇ ਵੀ ਜੋਰ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ਜਨਤਾ ਵਿਕਾਸ, ਸੁਸਾਸ਼ਨ ਅਤੇ ਜਵਾਬਦੇਹੀ ਚਾਹੁੰਦੀ ਹੈ। ਉਨ੍ਹਾਂ ਨੇ ਲੋਕਾਂ ਤੋਂ ਵਿਕਾਸ ਅਤੇ ਪ੍ਰਗਤੀ ਦੀ ਰਾਜਨੀਤੀ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਇੱਕ ਮਜਬੂਤ ਤੇ ਖੁਸ਼ਹਾਲ ਬੰਗਾਲ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਪਹੁੰਚਣ 'ਤੇ ਗ੍ਰਾਮੀਣਾਂ ਨੇ ਫੁੱਲਾਂ ਦੀ ਵੱਰਖਾ ਕਰ ਮੁੱਖ ਮੰਤਰੀ ਦਾ ਸਵਾਗਤ ਕੀਤਾ।