Thursday, November 6Malwa News
Shadow

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 10 ਅਕਤੂਬਰ:– ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਚੰਡੀਗੜ੍ਹ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਮੌਕੇ ਸੀਨੀਅਰ ਅਧਿਕਾਰੀ, ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪੈਸਕੋ ਸਾਬਕਾ ਸੈਨਿਕਾਂ ਨੂੰ ਪੰਜਾਬ ਭਰ ਵਿੱਚ ਰੁਜ਼ਗਾਰ ਮੁਹਈਆ ਕਰਵਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੈਸਕੋ ਦੇ ਪ੍ਰਬੰਧਕ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਰਿ.), ਨੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੰਮ ਪ੍ਰਤੀ ਦ੍ਰਿੜਤਾ ਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੈਸਕੋ, ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ ਹੇਠ, ਸਾਬਕਾ ਸੈਨਿਕਾਂ ਦੀ ਭਲਾਈ ਅਤੇ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਪੈਸਕੋ ਵੱਲੋਂ 6,000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ, ਜੋ ਪੰਜਾਬ ਸਰਕਾਰ ਦੀ ਸੈਨਿਕਾਂ ਦੀ ਭਲਾਈ ਅਤੇ ਪੁਨਰਵਾਸ ਪ੍ਰਤੀ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੈਸਕੋ ਅੱਗੇ ਵੀ ਸਾਬਕਾ ਸੈਨਿਕਾਂ ਲਈ ਹੋਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਰਹੇਗੀ।