Tuesday, July 15Malwa News
Shadow

ਜਲੰਧਰ ‘ਚ ਇਕ ਹੋਰ ਇਨਕਾਊਂਟਰ : ਵਿਕੀ ਗੌਂਡਰ ਦੇ ਦੋ ਸਾਥੀ ਗ੍ਰਿਫਤਾਰ

ਜਲੰਧਰ, 19 ਜਨਵਰੀ : ਜਲੰਧਰ ਸਿਟੀ ਪੁਲਿਸ ਦੀ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿੱਕੀ ਗੌਂਡਰ ਦੇ ਗੁਰਗਿਆਂ ਵਿਚਕਾਰ ਮੁਠਭੇੜ ਹੋ ਗਈ ਹੈ। ਇਸ ਘਟਨਾ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋਇਆ ਹੈ। ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੈਂਗਸਟਰ ਦੇ ਪੈਰ ‘ਤੇ ਗੋਲੀ ਲੱਗੀ ਹੈ। ਪੁਲਿਸ ਦੀ ਇਹ ਮੁਠਭੇੜ ਥਾਣਾ ਸਦਰ ਦੇ ਪਿੰਡ ਜਮਸ਼ੇਰ ਖੇੜਾ ਦੇ ਨੇੜੇ ਅੱਜ ਸਵੇਰੇ ਕਰੀਬ 10:10 ਵਜੇ ਹੋਈ। ਸਪੈਸ਼ਲ ਸੈੱਲ ਦੀ ਟੀਮ ਦੋਸ਼ੀਆਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਦੋਵਾਂ ਪਾਸਿਆਂ ਤੋਂ ਕੁੱਲ 8 ਗੋਲੀਆਂ ਚਲਾਈਆਂ ਗਈਆਂ ਸਨ।
ਜ਼ਖ਼ਮੀ ਹੋਏ ਗੈਂਗਸਟਰ ਦੀ ਪਛਾਣ ਜਮਸ਼ੇਰ ਖਾਸ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੋਸ਼ੀ ਦੇ 2 ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਫਿਲਹਾਲ ਪੁਲਿਸ ਨੇ ਪਛਾਣ ਉਜਾਗਰ ਨਹੀਂ ਕੀਤੀ ਹੈ। ਦੋਸ਼ੀਆਂ ਤੋਂ ਪੁਲਿਸ ਨੇ 4 ਨਾਜਾਇਜ਼ ਹਥਿਆਰ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕ੍ਰਾਈਮ ਸੀਨ ‘ਤੇ ਜਾਂਚ ਲਈ ਮੌਕੇ ‘ਤੇ ਜਲੰਧਰ ਪੁਲਿਸ ਦੇ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਹੋਰ ਕਈ ਉੱਚ ਅਧਿਕਾਰੀ ਪਹੁੰਚ ਗਏ ਸਨ।
ਏਸੀਪੀ ਪਰਮਜੀਤ ਸਿੰਘ ਨੇ ਕਿਹਾ – ਸਪੈਸ਼ਲ ਸੈੱਲ ਦੀ ਟੀਮ ਹਥਿਆਰਾਂ ਦੀ ਬਰਾਮਦਗੀ ਲਈ ਦੋਸ਼ੀਆਂ ਨੂੰ ਲੈ ਕੇ ਆਈ ਸੀ। ਘਟਨਾ ਵਿੱਚ ਹਰਪ੍ਰੀਤ ਸਿੰਘ ਨਾਂ ਦਾ ਵਿਅਕਤੀ ਜ਼ਖ਼ਮੀ ਹੋਇਆ ਹੈ। ਦੋਸ਼ੀ ਦੇ ਪੈਰ ‘ਤੇ ਗੋਲੀ ਲੱਗੀ ਹੋਈ ਹੈ। ਗੈਂਗ ਦੇ ਦੋ ਸਾਥੀ ਰਾਤ ਨੂੰ ਗ੍ਰਿਫ਼ਤਾਰ ਕੀਤੇ ਗਏ ਸਨ। ਹਰਪ੍ਰੀਤ ਸਿੰਘ ‘ਤੇ ਪਹਿਲਾਂ ਤੋਂ ਕਰੀਬ 15 ਐੱਫਆਈਆਰ ਦਰਜ ਹਨ।
ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹਰਪ੍ਰੀਤ ਖੇੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਦੋ ਨਾਜਾਇਜ਼ ਹਥਿਆਰ ਬਰਾਮਦ ਹੋਏ ਸਨ। ਪੁਲਿਸ ਨੇ ਦੋਸ਼ੀ ਤੋਂ ਪੁੱਛਗਿੱਛ ਤੋਂ ਬਾਅਦ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਦੀ ਪੁੱਛਗਿੱਛ ਵਿੱਚ ਪਤਾ ਲੱਗਾ ਕਿ ਉਕਤ ਦੋਸ਼ੀਆਂ ਨੇ ਜਮਸ਼ੇਰ ਖਾਸ ਦੇ ਪਿੰਡ ਖੇੜਾ ਵਿੱਚ ਇੱਕ ਥਾਂ ‘ਤੇ ਨਾਜਾਇਜ਼ ਹਥਿਆਰ ਛੁਪਾ ਰੱਖੇ ਹਨ।
ਇੰਚਾਰਜ ਜਸਪਾਲ ਸਿੰਘ ਨੇ ਕਿਹਾ – ਸੂਚਨਾ ਦੇ ਆਧਾਰ ‘ਤੇ ਅੱਜ ਸਵੇਰੇ 10 ਵਜੇ ਸਾਡੀ ਦਸ ਲੋਕਾਂ ਦੀ ਟੀਮ ਰੇਡ ਲਈ ਪਹੁੰਚੀ ਸੀ। ਦੋਸ਼ੀ ਹਰਪ੍ਰੀਤ ਜਦੋਂ ਹਥਿਆਰ ਬਰਾਮਦਗੀ ਲਈ ਕ੍ਰਾਈਮ ਸੀਨ ‘ਤੇ ਪਹੁੰਚਿਆ ਤਾਂ ਉੱਥੇ ਪਹਿਲਾਂ ਹੀ ਦੋਸ਼ੀਆਂ ਦੇ ਹਥਿਆਰ ਲੋਡ ਪਏ ਹੋਏ ਸਨ। ਹਰਪ੍ਰੀਤ ਨੇ ਹਥਿਆਰ ਚੁੱਕ ਕੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਮੌਕੇ ‘ਤੇ ਮੁਲਾਜ਼ਮਾਂ ਨੇ ਆਪਣੀ ਜਾਨ ਬਚਾਈ।
ਜਿਸ ਵਿੱਚ ਪੁਲਿਸ ‘ਤੇ ਹਮਲੇ ਦੀ ਧਾਰਾ ਵੀ ਜੋੜੀ ਜਾਵੇਗੀ। ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਇਹਨਾਂ ਹਥਿਆਰਾਂ ਨਾਲ ਦੋਸ਼ੀਆਂ ਨੇ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣਾ ਸੀ। ਨਾਲ ਹੀ ਕੁਝ ਹੋਰ ਵਾਰਦਾਤਾਂ ਨੂੰ ਵੀ ਅੰਜਾਮ ਦੇਣਾ ਸੀ। ਫ਼ਿਲਹਾਲ ਦੋਸ਼ੀਆਂ ਤੋਂ ਅਗਲੀਆਂ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹਨਾਂ ਦੋਸ਼ੀਆਂ ਦੇ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਜ਼ਬਰਨ ਵਸੂਲੀ, ਡਕੈਤੀ, ਨਸ਼ਿਆਂ ਦੀ ਤਸਕਰੀ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਮਾਮਲੇ ਦਰਜ ਹਨ। ਕੁਝ ਮਾਮਲਿਆਂ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਸੀ ਅਤੇ ਕੁਝ ਵਿੱਚ ਹੋਣੀ ਬਾਕੀ ਸੀ।
ਦੋਸ਼ੀ ਗਿਰੋਹ ਦੇ ਹੋਰ ਮੈਂਬਰਾਂ ਨੂੰ ਹਥਿਆਰ ਵੀ ਮੁਹੱਈਆ ਕਰਵਾਉਣ ਦਾ ਕੰਮ ਕਰਦੇ ਸਨ। ਫ਼ਿਲਹਾਲ ਪੁਲਿਸ ਦੀ ਗ੍ਰਿਫ਼ਤ ਵਿੱਚ ਦੋ ਦੋਸ਼ੀ ਹਨ। ਜਿਨ੍ਹਾਂ ਤੋਂ ਕੁੱਲ 100 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਹ ਐਨਕਾਊਂਟਰ ਸਪੈਸ਼ਲ ਸੈੱਲ ਦੇ ਇੰਚਾਰਜ ਜਸਪਾਲ ਸਿੰਘ ਦੁਆਰਾ ਆਪਣੀ ਟੀਮ ਦੇ ਨਾਲ ਕੀਤਾ ਗਿਆ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Basmati Rice Advertisment