
ਮਾਨਸਾ, 10 ਫਰਵਰੀ : ਅੱਜ ਮਾਨਸਾ ਪੁਲੀਸ ਦੇ ਇਕ ਗੈਂਗਸਟਰ ਨਾਲ ਹੋਏ ਪੁਲੀਸ ਮੁਕਾਬਲੇ ਦੌਰਾਨ ਗੈਂਗਸਟਰ ਜਖਮੀ ਹੋ ਗਿਆ। ਪੁਲੀਸ ਇਸ ਗੈਂਗਸਟਰ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਪਿੰਡ ਉਭਾ ਵਿਖੇ ਲੈ ਕੇ ਜਾ ਰਹੀ ਸੀ, ਜਦੋਂ ਰਸਤੇ ਵਿਚ ਗੈਂਗਸਟਰ ਨੇ ਪੁਲੀਸ ਮੁਲਾਜ਼ਮ ਦਾ ਹਥਿਆਰ ਖੋਹ ਕੇ ਪੁਲੀਸ ‘ਤੇ ਹੀ ਗੋਲੀ ਚਲਾ ਦਿੱਤੀ। ਪੁਲੀਸ ਵਲੋਂ ਜਵਾਬ ਵਿਚ ਚਲਾਈ ਗਈ ਗੋਲੀ ਨਾਲ ਗੈਂਗਸਟਰ ਜਖਮੀ ਹੋ ਗਿਆ।
ਘਟਨਾ ਦੁਪਹਿਰ 2 ਵਜੇ ਦੀ ਹੈ। ਐਸਪੀਡੀ ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਹਥਿਆਰ ਬਰਾਮਦਗੀ ਦੌਰਾਨ ਜੱਸੀ ਪੰਚਰ ਨੇ ਅਚਾਨਕ ਪੁਲਿਸ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਰਾਸ ਫਾਇਰਿੰਗ ਕੀਤੀ, ਜਿਸ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ। ਜ਼ਖਮੀ ਗੈਂਗਸਟਰ ਨੂੰ ਤੁਰੰਤ ਮਾਨਸਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਘਟਨਾ ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਨਾਲ ਜੁੜੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਜੱਜਸੀ ਪੰਚਰ ਨੂੰ ਫਿਰੋਜ਼ਪੁਰ ਜੇਲ੍ਹ ਤੋਂ ਮਾਨਸਾ ਲਿਆਂਦਾ ਸੀ। ਪੁਲਿਸ ਨੇ ਇਸ ਕੇਸ ਵਿੱਚ ਕੁਝ ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਸੀ, ਜਿਨ੍ਹਾਂ ਦੀ ਗ੍ਰਿਫ਼ਤਾਰੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।