
ਬਰਨਾਲਾ, 9 ਦਸੰਸਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਤਰਫੋਂ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਕਾਰਣ ਹੋਏ ਨੁਕਸਾਨ ਦੀ ਭਰਪਾਈ ਲਈ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਪਰਿਵਾਰਾਂ ਲਈ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਹੋਇਆ ਹੈ। ਅਜਿਹੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਲੋਕ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।
ਇਸ ਮੌਕੇ ਸੀਨੀ. ਵਾਇਸ ਪ੍ਰਧਾਨ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਸ੍ਰੀ ਗਮਦੂਰ ਸਿੰਘ ਅਤੇ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਦੇ ਮੈਂਬਰ ਹਾਜ਼ਰ ਸਨ।