
ਚੰਡੀਗੜ੍ਰ, 13 ਜਨਵਰੀ : ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਪੰਜਾਬ ਪੁਲੀਸ ਵਲੋਂ ਪੰਜਾਬ ਦੇ ਸਾਰੇ ਬੱਸ ਅੱਡਿਆਂ ‘ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲੀਸ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ 28 ਪੁਲੀਸ ਜਿਲਿਆਂ ਵਿਚ ਦੁਪਹਿਰ ਦੋ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਵਲੋਂ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ 77 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। ਇਸੇ ਤਰਾਂ ਪੁਲੀਸ ਸਰਚ ਦੌਰਾਨ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜਬਤ ਕੀਤੇ ਗਏ।