
ਚੰਡੀਗੜ੍ਹ, 17 ਜਨਵਰੀ : ਪੰਜਾਬ ਪੁਲੀਸ ਵਲੋਂ ਚੰਡੀਗੜ੍ਹ ਵਿਖੇ ਭਾਰਤੀ ਸੰਵਿਧਾਨ ਦੀ ਧਾਰਾ 21 ਦੀਆਂ ਬਰੀਕੀਆਂ ਬਾਰੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਵੱਖ ਵੱਖ ਅਦਾਲਤਾਂ ਅਤੇ ਖਾਸ ਕਰਕੇ ਸੁਪਰੀਮ ਕੋਰਟ ਦੇ ਫੈਸਲਿਆਂ ਅਨੁਸਾਰ ਚਰਚਾ ਕੀਤੀ ਗਈ ਕਿ ਕਿਸ ਤਰਾਂ ਇਸ ਧਾਰਾ ਨਾਲ ਕਿਸ ਤਰਾਂ ਆਮ ਲੋਕਾਂ ਦੇ ਜੀਵਨ ਅਤੇ ਨਿੱਜੀ ਅਜਾਦੀ ਦੇ ਅਧਕਾਰਾਂ ਦੀ ਰੱਖਿਆ ਕੀਤੀ ਜਾ ਸਕਦੀ ਹੈ।
ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਜੁਡੀਸ਼ਲ ਅਕੈਡਮੀ ਦੇ ਸਾਬਕਾ ਡਾਇਰੈਕਟਰ ਅਤੇ ਪ੍ਰਸਿੱਧ ਕਾਨੂੰਨੀ ਮਾਹਿਰ ਡਾ. ਬਲਰਾਮ ਗੁਪਤਾ ਨੇ ਦੱਸਿਆ ਕਿ 1951 ਦੇ ਇਤਿਹਾਸਕ ਕੇਸ ਏ.ਕੇ. ਗੋਪਾਲਨ ਬਨਾਮ ਮਦਰਾਸ ਰਾਜ ਤੋਂ ਲੈ ਕੇ ਸਾਲ 2017 ਦੇ ਕੇਸ ਜਸਟਿਸ ਕੇ.ਐਸ. ਪੁੱਟਾਸਵਾਮੀ ਅਤੇ ਐਨ ਆਰ ਆਈ ਬਨਾਮ ਭਾਰਤੀ ਸੰਘ ਵਰਗੇ ਕੇਸਾਂ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਧਾਰਾ ਨਾਲ ਆਮ ਲੋਕਾਂ ਦੀ ਆਜਾ਼ਦੀ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।
ਇਸ ਵਰਕਸ਼ਾਪ ਵਿਚ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ, ਡੀ.ਜੀ.ਪੀ. ਹਿਊਮਨ ਰਿਸੋਰਸ ਈਸ਼ਵਰ ਸਿੰਘ, ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀ.ਜੀ.ਪੀ. ਨੀਤੀ ਤੇ ਨਿਯਮ ਐਸ. ਕੇ. ਅਸਥਾਨਾ, ਸਪੈਸ਼ਲ ਡੀ.ਜੀ.ਪੀ. ਰੇਲਵੇ ਸ਼ਸ਼ੀ ਪ੍ਰਭੂ ਦਿਵੇਦੀ ਵੀ ਸ਼ਾਮਲਹੋਏ।