ਚੰਡੀਗੜ੍ਹ, 7 ਦਸੰਬਰ : ਪੰਜਾਬ ਸਰਕਾਰ ਵਲੋਂ ਵੱਖ ਵੱਖ ਸਕੀਮਾਂ ਤਹਿਤ ਸਕੂਲੀ ਵਿਦਿਆਰਥੀਆਂ ਨੂੰ 245 ਕਰੋੜ ਰੁਪਏ ਦਾ ਵਜੀਫਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਾਲੂ ਮਾਲੀ ਸਾਲ ਦੌਰਾਨ 92 ਕਰੋੜ ਰੁਪਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਜੋਂ ਦਿੱਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017–18 ਤੋਂ ਲੈ ਕੇ 2029–20 ਤੱਕ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਰਨ ਵਾਲੀ ਸੀ, ਜੋ ਹੁਣ ਸਰਕਾਰ ਨੇ ਸਾਲੀ 2023–24 ਦੌਰਾਨ 366 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਸਨ। ਇਸ ਵਿਚੋਂ 1008 ਸੰਸਥਾਵਾਂ ਨੂੰ 283.62 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਰਹਿੰਦੀਆਂ ਸੰਸਥਾਵਾਂ ਨੂੰ ਜਲਦੀ ਹੀ ਅਦਾਇਗੀ ਕਰ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਟੀਚਾ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਸਹੂਲਤਾਂ ਦਿੱਤੀਆਂ ਜਾਣ। ਗਰੀਬ ਅਤੇ ਪੱਛੜੇ ਵਰਗਾਂ ਲਈ ਸਰਕਾਰ ਵਲੋਂ ਕਈ ਨਵੀਆਂ ਸਕੀਮਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ।