Monday, November 10Malwa News
Shadow

ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।
ਇਸ ਮੁਲਾਕਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਯੂਨੀਅਨ ਆਗੂਆਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਨਖ਼ਾਹਾਂ ਵਿੱਚ ਕੀਤੇ ਗਏ 10 ਫ਼ੀਸਦੀ ਵਾਧੇ ਲਈ ਸੂਬਾ ਸਰਕਾਰ ਧੰਨਵਾਦ ਵੀ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੀਆਂ ਸਾਰੀਆਂ ਮੰਗਾਂ ਦਾ ਨਿਪਟਾਰਾ ਜਲਦ ਕਰ ਦਿੱਤਾ ਜਾਵੇਗਾ।
ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ ਵੀ ਹਾਜ਼ਰ ਸਨ।