ਚੰਡੀਗੜ੍ਹ, 10 ਜਨਵਰੀ : ਪੰਜਾਬ ਪਬਲਿਕ ਸਰਵਿਸ ਵਲੋਂ ਲਈ ਜਾਣ ਵਾਲੀ ਸਾਂਝੀ ਪ੍ਰੀਖਿਆ ਲਈ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 31 ਜਨਵਰੀ ਤੱਕ ਅਰਜੀਆਂ ਲਈਆਂ ਜਾਣਗੀਆਂ। ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਵੈਬਸਾਈਟ ‘ਤੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰ ਵਲੋਂ ਇਸ ਪ੍ਰੀਖਿਆ ਰਾਹੀਂ 322 ਆਸਾਮੀਆਂ ਭਰੀਆਂ ਜਾਣੀਆਂ ਹਨ। ਇਸ ਪ੍ਰੀਖਿਆ ਵਿਚੋਂ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਖਾਲੀ ਪਈਆਂ ਤਹਿਸੀਲਦਾਰ, ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਦੇ ਆਹੁਦਿਆਂ ‘ਤੇ ਨਿਯੁਕਤ ਕੀਤਾ ਜਾਂਦਾ ਹੈ।