
ਚੰਡੀਗੜ੍ਹ, 11 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਬੁੱਧਵਾਰ ਨੂੰ ਸੈਕਟਰ-6 ਸਥਿਤ ਸਿਵਲ ਹਸਪਤਾਲ ਪੰਚਕੂਲਾ ਦਾ ਅਚਾਨਕ ਨਿਰੀਖਣ ਕੀਤਾ ਅਤੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਉੱਥੇ ਇਲਾਜ ਲਈ ਆਈ ਮਰੀਜ਼ਾਂ ਨਾਲ ਗਲਬਾਤ ਕਰ ਸਿਹਤ ਸੇਵਾਵਾਂ ਦਾ ਫੀਡਬੈਕ ਲਿਆ। ਇਸ ਦੌਰਾਨ ਉਨ੍ਹਾਂ ਨੇ ਡਾਇਰੈਕਟਰ ਜਨਰਲ ਸਿਹਤ ਵਿਭਾਗ ਅਤੇ ਸਿਵਲ ਸਰਜਨ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਦੀ ਐਮਰਜੈਂਸੀ, ਲੇਬਰ ਰੂਮ, ਐਨਆਈਸੀਯੂ ਵਾਰਡ, ਓਪੀਡੀ, ਆਈਸੀਯੂ, ਈਐਨਟੀ, ਆਰਥੋਪੈਡਿਕ ਵਿਭਾਗ ਸਮੇਤ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਮੌਜੂਦ ਮਰੀਜ਼ਾਂ ਅਤੇ ਉਲ੍ਹਾਂ ਦੇ ਪਰਿਜਨਾਂ ਨਾਲ ਗਲਬਾਤ ਕਰ ਇਲਾਜ, ਦਵਾਈਆਂ ਅਤੇ ਹੋਰ ਸਹੂਲਤਾਂ ਦੇ ਬਾਰੇ ਵਿੱਚ ਜਾਣਕਾਰੀ ਲਈ। ਜਿਆਦਾਤਰ ਮਰੀਜ਼ਾਂ ਨੇ ਡਾਕਟਰਾਂ ਅਤੇ ਨਰਸਿੰਗ ਸਟਾਫ ਦੇ ਵਿਵਹਾਰ ਅਤੇ ਸੇਵਾਵਾਂ ਨੂੰ ਲੈ ਕੇ ਸੰਤੋਸ਼ ਵਿਅਕਤ ਕੀਤਾ।
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਹਸਪਤਾਲ ਵਿੱਚ ਸਥਿਤ ਪ੍ਰਧਾਨ ਮੰਤਰੀ ਭਾਰਤੀ ਜਨਔਸ਼ਧੀ ਪਰਿਯੋਜਨਾ ਤਹਿਤ ਸੰਚਾਲਿਤ ਜਨਔਸ਼ਧੀ ਕੇਂਦਰ ਦਾ ਵੀ ਨਿਰੀਖਣ ਕੀਤਾ ਅਤੇ ਉੱਥੇ ਉਪਲਬਧ ਦਵਾਈਆਂ ਦੀ ਜਾਣਕਾਰੀ ਲਈ। ਉਨ੍ਹਾਂ ਨੇ ਆਪਣੇ ਸਟਾਫ ਨੂੰ ਵੱਖ-ਵੱਖ ਕਾਊਂਟਰਾਂ ‘ਤੇ ਭੇਜ ਕੇ ਦਵਾਈਆਂ ਦੀ ਉਪਲਬਧਤਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।
ਨਿਰੀਖਣ ਦੌਰਾਨ ਸਿਹਤ ਮੰਤਰੀ ਹਸਪਤਾਲ ਦੀ ਸਫਾਈ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਨ ਨੂੰ ਲੈ ਕੇ ਸੰਤੁਸ਼ਟ ਨਜ਼ਰ ਨਹੀਂ ਆਈ। ਉਨ੍ਹਾਂ ਨੇ ਪਾਇਆ ਕਿ ਹਸਪਤਾਲ ਵਿੱਚ ਕਰੀਬ 16 ਤੋਂ 17 ਸਫਾਈ ਕਰਮਚਾਰੀ ਤੈਨਾਤ ਹੋਣ ਦੇ ਬਾਵਜੂਦ ਉਨ੍ਹਾਂ ਦੇ ਕਾਰਜਸਥਾਨ ਅਤੇ ਡਿਊਟੀ ਦਾ ਸਪਸ਼ਟ ਰਿਕਾਰਡ ਉਪਲਬਧ ਨਹੀਂ ਸੀ। ਇਸ ‘ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਵਿਵਸਥਾ ਸੁਧਾਰਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਭਵਿੱਖ ਵਿੱਚ ਸਫਾਈ ਵਿਵਸਥਾ ਨੂੰ ਬਿਹਤਰ ਬਨਾਉਣ ਲਈ ਇਸ ਨੂੰ ਪੀਪੀਪੀ ਮੋਡ ‘ਤੇ ਦੇਣ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਆਰਤੀ ਸਿੰਘ ਰਾਓ ਨੇ ਕਿਹਾ ਕਿ ਹਸਪਤਾਲ ਵਿੱਚ ਸਾਫ-ਸਫਾਈ ਸਰਵੋਚ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਗਰਮੀਆਂ ਨੂੰ ਦੇਖਦੇ ਹੋਏ ਹਸਪਤਾਲ ਵਿੱਚ ਏਅਰ ਕੰਡੀਸ਼ਨਿੰਗ ਵਿਵਸਥਾ ਨੂੰ ਵੀ ਦਰੁਸਤ ਕੀਤਾ ਜਾਵੇ, ਤਾਂ ਜੋ ਦੂਰ-ਦਰਾਢੇ ਤੋਂ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ।
ਨਿਰੀਖਣ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਮਹਿਲਾ ਵਾਰਡ ਦੀ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਹਸਪਤਾਲ ਵਿੱਚ ਮਹਿਲਾ ਮਰੀਜ਼ਾਂ ਦੀ ਸੁਰੱਖਿਆ ਸੱਭ ਤੋਂ ਉੱਪਰ ਹੈ। ਉਨ੍ਹਾਂ ਨੇ ਹਸਪਤਾਲ ਪ੍ਰਸਾਸ਼ਨ ਨੂੰ ਨਿਰਦੇਸ਼ ਦਿੱਤੇ ਕਿ ਮਹਿਲਾ ਵਾਰਡ ਸਮੇਤ ਹੋਰ ਸੰਵੇਦਨਸ਼ੀਲ ਥਾਂਵਾਂ ‘ਤੇ ਜਰੂਰਤ ਅਨੁਸਾਰ ਵੱਧ ਸੁਰੱਖਿਆ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਮਿਲ ਸਕੇ।
ਸਿਹਤ ਮੰਤਰੀ ਨੇ ਹਸਪਤਾਲ ਦੀ ਨਰਸਰੀ (ਨਵਜਾਤ ਸ਼ਿਸ਼ੂ ਵਾਰਡ) ਦਾ ਵੀ ਨਿਰੀਖਣ ਕੀਤਾ ਅਤੇ ਉੱਥੇ ਭਰਤੀ ਬੱਚਿਆਂ ਦੀ ਦੇਖਭਾਲ ਦੀ ਵਿਵਸਥਾ ਨੂੰ ਦੇਖਿਆ। ਇਸ ਦੌਰਾਨ ਉਨ੍ਹਾਂ ਨੇ ਇੱਕ ਨਵਜਾਤ ਬੱਚੇ ਨੂੰ ਗੋਦ ਵਿੱਚ ਲੈ ਕੇ ਉਸ ਨੂੰ ਆਸ਼ੀਰਵਾਦ ਦਿੱਤਾ ਅਤੇ ਉੱਥੇ ਕੰਮ ਕਰ ਰਹੇ ਡਾਕਟਰਾਂ ਤੇ ਨਰਸਿੰਗ ਸਟਾਫ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦੇ ਯਤਨਾਂ ‘ਤੇ ਸੰਤੋਸ਼ ਜਤਾਇਆ।
ਨਿਰੀਖਣ ਦੌਰਾਨ ਕੁੱਝ ਮਰੀਜ਼ਾਂ ਵੱਲੋਂ ਹਸਪਤਾਲ ਤੋਂ ਬਾਹਰ ਦੀ ਦਵਾਈ ਲਿਖੇ ਜਾਣ ਦੀ ਸ਼ਿਕਾਇਤ ਵੀ ਸਿਹਤ ਮੰਤਰੀ ਦੇ ਜਾਣਕਾਰੀ ਵਿੱਚ ਲਿਆਈ ਗਈ। ਇਸ ‘ਤੇ ਉਨ੍ਹਾਂ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਤਿੰਨ ਡਾਕਟਰਾਂ ਨੂੰ ਤਲਬ ਕੀਤਾ ਅਤੇ ਹਸਪਤਾਲ ਪ੍ਰਸਾਸ਼ਨ ਨੂੰ ਸਖਤ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਉਪਲਬਧ ਦਵਾਈਆਂ ਹਸਪਤਾਲ ਤੋਂ ਹੀ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਨੇ ਸਪਸ਼ਟ ਕਿਹਾ ਕਿ ਬਿਨ੍ਹਾਂ ਉਚਿਤ ਕਾਰਨ ਮਰੀਜ਼ਾਂ ਨੂੰ ਬਾਹਰ ਤੋਂ ਦਵਾਈ ਲਿਖਣਾ ਸਵੀਕਾਰ ਨਹੀਂ ਕੀਤਾ ਜਾਵੇਗਾ।
ਹਸਪਤਾਲ ਦੀ ਇਮਾਰਤ ਨਾਲ ਸਬੰਧਿਤ ਸਮਸਿਆਵਾਂ ‘ਤੇ ਉਨ੍ਹਾਂ ਨੇ ਕਿਹਾ ਕਿ ਕੁੱਝ ਵਾਰਡਾਂ ਵਿੱਚ ਛੱਤ ਤੋਂ ਪਾਣੀ ਟਪਕਣ ਦੀ ਸ਼ਿਕਾਇਤ ਸਾਹਮਣੇ ਆਈ ਹੈ। ਉਨ੍ਹਾਂ ਨੇ ਦਸਿਆ ਕਿ ਇਸ ਸਬੰਧ ਵਿੱਚ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੂੰ ਅਪੀਲ ਕਰਦੇ ਕੇ ਜਲਦੀ ਹੀ ਮੁਰੰਮਤ ਦਾ ਕੰਮ ਕਰਾਇਆ ਜਾਵੇਗਾ। ਉਨ੍ਹਾਂ ਨੇ ਹਸਪਤਾਲ ਦੀ ਨਵੀਂ ਇਮਾਰਤ ਵਿੱਚ ਜਲਦੀ ਤੋਂ ਜਲਦੀ ਸੇਵਾਵਾਂ ਸ਼ੁਰੂ ਕਰਨ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਤੇ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਫ-ਸਫਾਈ, ਬਿਹਤਰ ਸਿਹਤ ਸੇਵਾਵਾਂ ਅਤੇ ਵਿਸ਼ੇਸ਼ ਰੂਪ ਨਾਲ ਮਹਿਲਾਵਾਂ ਦੀ ਸੁਰੱਖਿਆ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਡਾਇਰੈਕਟਰ ਜਨਰਲ, ਸਿਹਤ ਵਿਭਾਗ ਤੋਂ ਹਸਪਤਾਲ ਵਿੱਚ ਤੈਨਾਤ ਸਫਾਈ ਕਰਮਚਾਰੀਆਂ ਦੀ ਵਿਸਤਾਰ ਲਿਸਟ ਵੀ ਜਲਦੀ ਉਪਲਬਧ ਕਰਾਉਣ ਦੇ ਨਿਰਦੇਸ਼ ਦਿੱਤੇ।
ਮੀਡੀਆ ਨਾਲ ਗਲਬਾਤ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਇਹ ਨੈਤਿਕ ਜਿਮੇਵਾਰੀ ਹੈ ਕਿ ਉਹ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਪੂਰੀ ਇਮਾਨਦਾਰੀ ਨਾਲ ਕਰਨ। ਉਨ੍ਹਾਂ ਨੇ ਸਪਸ਼ਟ ਕਿਹਾ ਕਿ ਲੋਕਾਂ ਦੇ ਸਿਹਤ ਦੀ ਜਾਂਚ ਅਤੇ ਇਲਾਜ ਵਿੱਚ ਕਿਸੇ ਵੀ ਤਰ੍ਹਾ ਦੀ ਕੋਤਾਹੀ ਬਰਦਾਸ਼ਟ ਨਹੀ ਕੀਤੀ ਜਾਵੇਗੀ।
ਇਸ ਮੌਕੇ ‘ਤੇ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਮਨੀਸ਼ ਬੰਸਲ, ਸਿਵਲ ਸਰਜਨ ਡਾ. ਮੁਕੇਸ਼ ਕੁਮਾਰ ਸਮੇਤ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਡਾਕਟਰ ਅਤੇ ਅਧਿਕਾਰੀ ਮੌਜੂਦ ਰਹੇ।