
ਪਟਿਆਲਾ, 19 ਜਨਵਰੀ : ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋਈ, ਜਿਸ ਵਿਚ ਟਰਾਂਸਪੋਰਟ ਮੰਤਰੀ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰਨ ਵਾਲੇ 1148 ਮੁਲਾਜ਼ਮਾਂ ਦੀ ਤਨਖਾਹ ਵਿਚ 2500 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ।
ਇਸ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਕੋਈ ਵੀ ਮੁਲਕ ਉਦੋਂ ਹੀ ਤਰੱਕੀ ਕਰਦਾ ਹੈ, ਦਜੋਂ ਉਥੋਂ ਦੇ ਲੋਕ ਖੁਸ਼ਹਾਲ ਹੋਣ। ਇਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਹਰ ਵਰਗ ਨੂੰ ਖੁਸ਼ਹਾਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾ ਵਿਚ ਵਾਧੇ ਦਾ ਐਲਾਨ ਕਰਨ ਦੇ ਨਾਲ ਹੀ ਠੇਕੇ ਵਾਲੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਉਣ ਦਾ ਵੀ ਭਰੋਸਾ ਦਿੱਤਾ। ਇਸ ਮੀਟਿੰਗ ਵਿਚ ਪੀ ਆਰ ਟੀ ਸੀ ਮੁਲਾਜ਼ਮਾਂ ਦੀਆਂ ਹੋਰ ਸਮੱਸਿਆਵਾਂ ‘ਤੇ ਵੀ ਵਿਚਾਰ ਕੀਤਾ ਗਿਆ।