Saturday, February 8Malwa News
Shadow

ਕੱਲ੍ਹ ਜਲੰਧਰ ਵਿਚ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ 7 ਅਕਤੂਬਰ : ਪੰਜਾਬ ਕੈਬਨਿਟ ਦੀ ਮੀਟਿੰਗ 8 ਅਕਤੂਬਰ ਮੰਗਲਵਾਰ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਅਹਿਮ ਮੁੱਦੇ ਵਿਚਾਰੇ ਜਾਣਗੇ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ।
ਪੰਜਾਬ ਦੇ ਮੁੱਖ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਨਾਲ ਸਬੰਧਿਤ ਮੁੱਦੇ ਵਿਚਾਰੇ ਜਾਣਗੇ। ਸਾਰੇ ਮੰਤਰੀਆਂ, ਵਿਸ਼ੇਸ਼ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਬਾਅਦ ਵਿਚ ਦੱਸਿਆ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਚਾਇਤ ਚੋਣਾ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਕੁੱਝ ਅਹਿਮ ਫੈਸਲੇ ਲਏ ਜਾਣਗੇ। ਭਗਵੰਤ ਸਿੰਘ ਮਾਨ ਦੇ ਬਿਮਾਰ ਹੋਣ ਪਿਛੋਂ ਸੂਬੇ ਦੇ ਵਿਕਾਸ ਲਈ ਕਈ ਫੈਸਲੇ ਪੈਂਡਿੰਗ ਪਏ ਹਨ। ਇਨ੍ਹੀਂ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਵਾਹ ਲਗਾ ਰਹੇ ਹਨ। ਇਸ ਲਈ ਕਈ ਨਵੀਆਂ ਯੋਜਨਾਵਾਂ ਦੀ ਵੀ ਸ਼ੁਰੂਆਤ ਕਰ ਰਹੇ ਨੇ। ਪਿਛਲੇ ਸਮੇਂ ਵਿਚ ਪੰਜਾਬ ਦੇ ਮੰਤਰੀਮੰਡਲ ਵਿਚ ਕੀਤੇ ਗਏ ਫੇਰਬਦਲ ਪਿਛੋਂ ਕਈ ਵਿਭਾਗਾਂ ਦੇ ਕੰਮ ਕਾਰ ਲਈ ਵੀ ਕੁੱਝ ਫੈਸਲਿਆਂ ਦੀ ਮੰਤਰੀ ਮੰਡਲ ਪਾਸੋਂ ਮਨਜੂਰੀ ਲੈਣ ਵਾਲੀ ਪਈ ਹੈ। ਇਸ ਲਈ ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਕੱਲ੍ਹ ਦੀ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਪੈਂਡਿੰਗ ਫੈਸਲਿਆਂ ਨੂੰ ਮਨਜੂਰੀ ਵੀ ਦਿੱਤੀ ਜਾਵੇਗੀ।
ਪੰਜਾਬ ਵਿਚ 15 ਅਕਤੂਬਰ ਨੂੰ ਕਰਵਾਈਆਂ ਜਾ ਰਹੀਆਂ ਪੰਚਾਇਤ ਚੋਣਾ ਲਈ ਭਗਵੰਤ ਸਿੰਘ ਮਾਨ ਵਲੋਂ ਵੱਖ ਵੱਖ ਬਿਆਨਾਂ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਪੰਚਾਇਤ ਚੋਣਾ ਦੌਰਾਨ ਸਾਫ ਸੁਥਰੀ ਸ਼ਵੀ ਵਾਲੇ ਨੌਜਵਾਨਾਂ ਨੂੰ ਚੁਣਿਆ ਜਾਵੇ। ਮੁੱਖ ਮੰਤਰੀ ਨੇ ਸਪਸ਼ਟ ਐਲਾਨ ਕੀਤਾ ਸੀ ਕਿ ਇਨ੍ਹਾਂ ਚੋਣਾ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਦੀ ਦਖਲ ਅੰਦਾਜ਼ੀ ਘਟਾਈ ਜਾਵੇਗੀ। ਪਰ ਪਿਛਲੇ ਦਿਨਾਂ ਵਿਚ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਪੰਚਾਇਤ ਚੋਣਾ ਵਿਚ ਵੱਡੇ ਪੱਧਰ ‘ਤੇ ਦਖਲ ਅੰਦਾਜ਼ੀ ਦੀਆਂ ਖਬਰਾਂ ਆਈਆਂ ਹਨ। ਇਸ ਲਈ ਕੱਲ੍ਹ ਦੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਪੰਚਾਇਤ ਚੋਣਾ ਬਾਰੇ ਵੀ ਕੋਈ ਫੈਸਲਾ ਲਿਆ ਜਾ ਸਕਦਾ ਹੈ।

Punjab Govt Ad Jobs Feb 25