ਚੰਡੀਗੜ੍ਹ, 18 ਨਵੰਬਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚਾਰਾਂ ਹਲਕਿਆਂ ਵਿਚ ਸ਼ਾਂਤੀਪੂਰਨ ਚੋਣਾ ਕਰਵਾਉਣ ਲਈ ਪੁਲੀਸ ਅਤੇ ਸੁਰੱਖਿਆ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿੱਲਕੁੱਲ ਨਿਡਰ ਹੋ ਕੇ ਕਰਨ ਅਤੇ ਕਿਸੇ ਦੇ ਵੀ ਪ੍ਰਭਾਵ ਹੇਠ ਆ ਕੇ ਵੋਟ ਨਾ ਪਾਉਣ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਚਾਰ ਹਲਕਿਆਂ ਵਿਚ 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਗਿਣਤੀ ਤੋਂ ਬਾਅਦ ਚੋਣ ਨਤੀਜੇ ਦਾ ਐਲਾਨ ਕੀਤਾ ਜਾਵੇਗਾ।