Monday, January 13Malwa News
Shadow

ਪੰਜਾਬ ਸਰਕਾਰ ਦੀ ਇਕ ਹੋਰ ਟੀਮ ਪਹੁੰਚ ਗਈ ਡੱਲੇਵਾਲਾ ਕੋਲ

Scs Punjabi

ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁੱਖ ਹੜਤਾਲ ‘ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਖਨੌਰੀ ਬਾਰਡਰ ‘ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਨ ਹਮਾਇਤ ਕੀਤੀ ਜਾ ਰਹੀ ਹੈ।
ਵਿੱਤ ਮੰਤਰੀ ਦੇ ਨਾਲ ਖਨੌਰੀ ਬਾਰਡਰ ਦਾ ਦੌਰਾ ਕਰਨ ਵਾਲੀ ਟੀਮ ਵਿਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮਨਜੀਤ ਸਿੰਘ ਬਿਲਾਸਪੁਰੀ, ਨਰਿੰਦਰ ਸਿੰਘ ਸ਼ੇਰਗਿੱਲ ਅਤੇ ਕਰਮਜੀਤ ਅਨਮੋਲ ਵੀ ਸ਼ਾਮਲ ਸਨ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲਾ ਇਸ ਮੌਕੇ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਲਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਕਿਸਾਨਾਂ ਦੇ ਭਵਿੱਖ ਦੀ ਰਾਖੀ ਲਈ ਇਹ ਲੜਾਈ ਸ਼ੁਰੂ ਕਰਨ ਲਈ ਸਾਨੂੰ ਜਗਜੀਤ ਸਿੰਘ ਡੱਲੇਵਾਲਾ ਦਾ ਧੰਨਵਾਦੀ ਹੋਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਸੁਪਰੀਮ ਕੋਰਟ ਵਲੋਂ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਲਈ ਪੰਜਾਬ ਸਰਕਾਰ ਨੂੰ ਦਿੱਤੇ ਗਏ ਨਿਰਦੇਸ਼ਾਂ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਚਾਹੀਦਾ ਹੈ ਕਿ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਹੈ ਅਤੇ ਕੇਂਦਰ ਸਰਕਾਰ ‘ਤੇ ਵੀ ਪੰਜਾਬ ਸਰਕਾਰ ਵਲੋਂ ਲਗਾਤਾਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Scs Hindi

Scs English