Tuesday, September 23Malwa News
Shadow

ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ ਕੈਬਨਿਟ ਮੰਤਰੀ

ਚੰਡੀਗੜ੍ਹ, 7 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਵਾਪਸ ਆਉਣ ਦੀ ਇੱਛਾ ਪ੍ਰਗਟਾਈ ਸੀ।

ਇਸ ਸਬੰਧੀ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਲਈ ਅੱਗੇ ਆਏ ਅਤੇ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਐਸ. ਜੈਸ਼ੰਕਰ ਅਤੇ ਇਰਾਕ ਵਿੱਚ ਭਾਰਤੀ ਦੂਤਾਵਾਸ ਨੂੰ ਇਰਾਕ ਵਿੱਚ ਫਸੇ ਚਾਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਚਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਅਮਰਜੀਤ ਸਿੰਘ ਅੱਜ ਇਰਾਕ ਤੋਂ ਭਾਰਤ ਵਾਪਸ ਆ ਰਹੇ ਹਨ।