
ਤਰਨਤਾਰਨ, 30 ਜਨਵਰੀ : ਪੰਜਾਬ ਪੁਲੀਸ ਵਲੋਂ ਅਪਰਾਧੀਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਅੱਜ ਤਰਤਾਰਨ ਇਲਾਕੇ ਵਿਚ ਇਕ ਇਨਕਾਊਂਟਰ ਪਿਛੋਂ ਚਾਰ ਗੈਂਗਸਟਰਾਂ ਨੂੰ ਕਾਬ ਕਰ ਲਿਆ ਗਿਆ ਹੈ। ਪੁਲੀਸ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ ਤੋਂ ਨੈਟਵਕਰ ਚਲਾ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ, ਅਮਰੀਕਾ ਵਿਚ ਰਹਿ ਰਹੇ ਗੁਰਦੇਵ ਸਿੰਘ ਉਰਫ ਜੈਸਲ ਚੰਬਲ ਅਤੇ ਕੈਨੇਡਾ ਵਿਚ ਰਹਿੰਦੇ ਸਤਬੀਰ ਸੱਤਾ ਵਲੋਂ ਰਲ ਕੇ ਪੰਜਾਬ ਵਿਚ ਚਲਾਏ ਜਾ ਰਹੇ ਮਡਿਊਲ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਤਰਨਤਾਰਨ ਪੁਲੀਸ ਵਲੋਂ ਠੱਠੀਆਂ ਮਹੰਤਾਂ ਪਿੰਡ ਕੋਲ ਨਾਕਾ ਲਾਇਆ ਹੋਇਆ ਸੀ ਤਾਂ ਇਕ ਕਾਰ ਨੂੰ ਰਕਣ ਦਾ ਇਸ਼ਾਰਾ ਕੀਤਾ ਗਿਆ। ਇਸ ਕਾਰ ਵਿਚ ਸਵਾਰ ਗੈਂਗਸਟਰਾਂ ਨੇ ਪੁਲੀਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਪੁਲੀਸ ਵਲੋਂ ਜਵਾਬੀ ਫਾਇਰਿੰਗ ਕੀਤੀ ਗਈ ਅਤੇ ਕੁੱਝ ਟਾਈਮ ਮੁਕਾਬਲਾ ਚੱਲਿਆ। ਇਸ ਦੌਰਾਨ ਕਾਰ ਵਿਚ ਸਵਾਰ ਦੋਵੇਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਮੁਕਾਬਲੇ ਦੌਰਾਨ ਇਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗੀ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਨ੍ਹਾਂ ਦੋਵਾਂ ਦੀ ਪਛਾਣ ਰੋਬਨਜੀਤ ਸਿੰਘ ਰੋਬਨ ਵਾਸੀ ਮੁਰਾਦਪੁਰਾ ਅਤੇ ਹਰਪ੍ਰੀਤ ਸਿੰਘ ਹੈਪੀ ਵਾਸੀ ਉਸਮਾਨ ਵਜੋਂ ਕੀਤੀ ਗਈ। ਇਨ੍ਹਾਂ ਨੂੰ ਗ੍ਰਿਫਤਾਰ ਕਰਨ ਪਿਛੋਂ ਪੁਲੀਸ ਵਲੋਂ ਇਨ੍ਹਾਂ ਦੀ ਨਿਸ਼ਾਨਦੇਹੀ ‘ਤੇ ਹੀ ਦੋ ਹੋਰ ਗੈਂਗਸਟਰਾਂ ਨਵਜੋਤ ਸਿੰਘ ਉਰਫ ਨਵ ਅਤੇ ਜਗਦੀਪ ਸਿੰਘ ਜੱਗਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜੇ ਵਿਚੋਂ ਦੋ ਹੈਂਡ ਗਰਨੇਡ, ਦੋ ਅਧੁਨਿਕ 30 ਬੋਰ ਪਿਸਤੌਲ ਅਤੇ ਹੋਰ ਗੋਲਾ ਬਰੂਦ ਵੀ ਬਰਾਮਦ ਕੀਤਾ ਗਿਆ।