
ਤਰਨਤਾਰਨ, 15 ਨਵੰਬਰ : ਚੋਣਾ ਦੌਰਾਨ ਪੁਲੀਸ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ ਅਧੀਨ ਅੱਜ ਨਛੱਤਰ ਸਿੰਘ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਸੂਤਰਾਂ ਅਨੁਸਾਰ ਤਰਨਤਾਰਨ ਜ਼ਿਮਨੀ ਚੋਣਾ ਤੋਂ ਪਹਿਲਾਂ 5 ਨਵੰਬਰ ਨੂੰ ਸੀ ਆਈ ਏ ਸਟਾਫ ਤਰਨਤਾਰਨ ਦੀ ਟੀਮ ਡਿਊਟੀ ਦੌਰਾਨ ਝਬਾਲ ਚੌਕ ਅੰਮ੍ਰਿਤਸਰ ਤੋਂ ਵਾਪਸ ਆ ਰਹੀ ਸੀ ਤਾਂ ਰਸਤੇ ਵਿਚ ਇਕੱਠੇ ਹੋਏ 20 – 25 ਵਿਅਕਤੀਆਂ ਨੇ ਪੁਲੀਸ ਪਾਰਟੀ ਨੂੰ ਰੋਕ ਕੇ ਉਨ੍ਹਾਂ ਦੀ ਡਿਊਟੀ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਇਸ ਸਬੰਧੀ ਪੁਲੀਸ ਥਾਣਾ ਸਿਟੀ ਤਰਨਤਾਰਨ ਵਿਖੇ ਨਛੱਤਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਖੋਕੇ ਜਿਲਾ ਤਰਨਤਾਰਨ ਅਤੇ ਉਸਦੇ 20 – 25 ਸਾਥੀਆਂ ਖਿਲਾਫ ਐਫ ਆਈ ਆਰ ਦਰਜ ਕਰ ਲਈ ਸੀ। ਨਛੱਤਰ ਸਿੰਘ ਹੁਣ ਤੱਕ ਪੁਲੀਸ ਦੀ ਗ੍ਰਿਫਤ ਤੋਂ ਬਚਦਾ ਆ ਰਿਹਾ ਸੀ। ਅੱਜ ਪੁਲੀਸ ਨੇ ਨਛੱਤਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕੱਲ੍ਹ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।