Friday, November 7Malwa News
Shadow

ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

ਬਟਾਲਾ, 16 ਜੁਲਾਈ (    ) ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ‘ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।

ਅੱਜ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਘੱਸ, ਕਲੇਰ, ਤਾਰਾ, ਥਰੀਏਵਾਲ ਤੇ ਹਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਗਈ, ਜਿਸ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ ਅਤੇ ਨਸ਼ਾ ਤਸਕਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਤਹਿਤ 136 ਦਿਨਾਂ ਵਿੱਚ ਪੰਜਾਬ ਪੁਲਿਸ ਵਲੋਂ 22,054 ਨਸ਼ਾ ਤਸਕਰ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ ਅਤੇ ਉਨਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਨਸ਼ਿਆਂ ਨੂੰ ਖਤਮ ਕਰਨ ਲਈ ਤਹੱਈਆ ਕੀਤਾ ਗਿਆ ਹੈ ਅਤੇ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਲੋਕ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।

ਇਸ ਮੌਕੇ ਅਮਰੀਕ ਸਿੰਘ ਗੋਲਡੀ, ਸਰਪੰਚ ਮਨਦੀਪ ਸਿੰਘ ਵਾਈਸ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਸਰਪੰਚ ਸਾਹਿਬ ਸਿੰਘ, ਸਰਪੰਚ ਅੰਮ੍ਰਿਤਪਾਲ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਸਰਪੰਚ ਮਹਿੰਦਰ ਸਿੰਘ, ਪੀ.ਓ ਰਾਜੂ ਭਿੰਡਰ, ਸੁਖਦੇਵ ਸਿੰਘ ਰੋਮੀ ਪੀ.ਏ. ਸਲਾਹਕਾਰ ਪਰਮਬੀਰ ਸਿੰਘ ਰਾਣਾ, ਸੁਖਦੇਵ ਸਿੰਘ ਸੱਖੋਵਾਲ, ਸੁਲੱਖਣ ਸਿੰਘ ਕਹਿਰਾ ਸਰਪੰਚ, ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ, ਗਿਲਬਾਗ ਸਿੰਘ ਰਿਆੜ, ਜੋਨੀ ਘੁਮਾਣ, ਸੰਗਠਨ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ ਅਤੇ ਹਨੀ ਦਿਓਲ ਆਦਿ ਹਾਜ਼ਰ ਸਨ।

ਕੱਲ੍ਹ 17 ਜੁਲਾਈ ਨੂੰ ਪਿੰਡ ਸ਼ਕਾਲਾ ਵਿਖੇ ਦੁਪਹਿਰ 1.45 ਵਜੇ, ਸੈਲੋਵਾਲ ਵਿਖੇ 2.30 ਵਜੇ, ਸੱਖੋਵਾਲ ਵਿਖੇ 3.15 ਵਜੇ, ਧਾਰੀਵਾਲ ਵਿਖੇ 4 ਵਜੇ, ਸੋਹੀਆਂ ਵਿਖੇ 4.45 ਅਤੇ ਪਿੰਡ ਲੱਲਾ ਵਿਖੇ ਸ਼ਾਮ 5.25 ’ਤੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਜਾਵੇਗੀ।