Thursday, June 12Malwa News
Shadow

ਅਮਰੀਕਾ ਨਾਲ ਜੁੜੇ ਦੋ ਸਮਗਲਰ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ, 15 ਦਸੰਬਰ : ਪੰਜਾਬ ਵਿਚੋਂ ਅਪਰਾਧੀਆਂ ਨੂੰ ਖਤਮ ਕਰਨ ਦੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਨ ਨੇ ਕਾਰਵਾਈਕਰਦਿਆਂ ਅੰਤਰ ਰਾਸ਼ਟਰੀ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਦੇ ਕਬਜੇ ਵਿਚੋਂ 32 ਬੋਰ ਦੇ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਵਿਚ ਪੈਂਦੇ ਪਿੰਡ ਬੁੱਟਰ ਕਲਾਂ ਦੇ ਵਾਸੀ ਸਤਨਾਮ ਸਿੰਘ ਉਰਫ ਪ੍ਰਿੰਸ ਅਤੇ ਬਟਾਲਾ ਨੇੜੇ ਹੀ ਪੈਂਦੇ ਪਿੰਡ ਨੰਗਲ ਦੇ ਵਾਸੀ ਮਨਜੀਤ ਸਿੰਘ ਵਜੋਂ ਕੀਤੀ ਗਈ ਹੈ।
ਪੁਲੀਸ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਫੜ੍ਹਿਆ ਗਿਆ ਸਤਨਾਮ ਸਿੰਘ ਉਰਫ ਪ੍ਰਿੰਸ ਹੈਰੋਇਨ ਤੇ ਤਸਕਰੀ ਦੇ ਹੋਰ ਕਈ ਮਾਮਲਿਆਂ ਵਿਚ ਸ਼ਾਮਲ ਹੈ। ਉਸਦੇ ਅਮਰੀਕਾ ਵਿਚ ਰਹਿੰਦੇ ਸੰਨੀ ਮਸੀਹ ਉਰਫ ਗੁੱਲੀ ਦੇ ਸੰਪਰਕ ਵਿਚ ਸੀ। ਸਤਨਾਮ ਨੇ ਹੀ ਆਪਣੇ ਰਿਸ਼ਤੇਦਾਰ ਮਨਜੀਤ ਨੂੰ ਵੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਮਗਲਿੰਗ ਦੇ ਕੰਮ ਵਿਚ ਲਾ ਲਿਆ ਸੀ। ਅਮਰੀਕਾ ਬੈਠੇ ਆਪਣੇ ਮੁਖੀ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਇਨ੍ਹਾਂ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

Basmati Rice Advertisment