Monday, January 13Malwa News
Shadow

ਪੰਜਬ ਵਿਚ ਬਿਜਲੀ ਉਤਪਾਦਨ ‘ਚ ਕ੍ਰਾਂਤੀਕਾਰੀ ਤਬਦੀਲੀਆਂ

Scs Punjabi

ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਾਲ 2024 ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਸਪਲਾਈ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ, ਜਿਸ ਨਾਲ ਬਿਜਲੀ ਉਤਪਾਦਨ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾ ਬਣੀ ਹੈ, ਉਦੋਂ ਤੋਂ ਹੀ ਬਿਜਲੀ ਸਪਲਾਈ ਦੇ ਮਾਮਲੇ ਵਿਚ ਇਤਿਹਾਸਕ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਇਸੇ ਤਰਾਂ ਹਰ ਘਰ ਨੂੰ 600 ਯੂਨਿਟ ਤੱਕ ਮੁਫਤ ਬਿਜਲੀ ਦੇਣ ਅਤੇ ਕਈ ਨਵੇਂ ਬਿਜਲੀ ਗਰਿੱਡ ਲਾਉਣ ਤੋਂ ਇਲਾਵਾ ਸੂਰਜੀ ਊਰਜਾ ਤੋਂ ਬਿਜਲੀ ਪੈਦਾ ਕਰਨ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।

Scs Hindi

Scs English