ਚੰਡੀਗੜ੍ਹ, 1 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਵੰਬਰ ਵਿਚ ਨੈੱਟ ਜੀ ਐਸ ਟੀ ਪ੍ਰਾਪਤੀ ਵਿਚ ਰਿਕਾਰਡ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਜੀ ਐਸ ਟੀ ਪ੍ਰਾਪਤੀ ਵਿਚ 62.93 ਪ੍ਰੀਤਸ਼ਤ ਵਾਧਾ ਹੋਇਆ ਹੈ। ਇਸੇ ਤਰਾਂ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ ਦੇ ਮੁਕਾਬਲੇ ਇਸ ਵਿੱਤੀ ਸਾਲ ਵਿਚ 10.30 ਪ੍ਰਤੀਸ਼ਤ ਵਾਧਾ ਹੋਇਆ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿਚ 1520.55 ਕਰੋੜ ਰੁਪਏ ਦਾ ਜੀ ਐਸ ਟੀ ਟੈਕਸ ਪ੍ਰਾਪਤ ਹੋਇਆ ਸੀ। ਇਸਦੇ ਮੁਕਾਬਲੇ ਇਸ ਸਾਲ 2477.37 ਕਰੋੜ ਰੁਪਏ ਦਾ ਟੈਕਸ ਨਵੰਬਰ ਮਹੀਨੇ ਵਿਚ ਪ੍ਰਾਪਤ ਹੋਇਆ ਹੈ। ਇਸ ਤਰਾਂ ਨਵੰਬਰ 2023 ਦੇ ਮੁਕਾਬਲੇ ਇਸ ਸਾਲ ਨਵੰਬਰ ਮਹੀਨੇ ਵਿਚ 956.82 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸੇ ਤਰਾਂ ਪੰਜਾਬ ਸਰਕਾਰ ਦੇ ਬਾਕੀ ਟੈਕਸਾਂ ਅਤੇ ਵਿੱਤੀ ਪ੍ਰਾਪਤੀਆਂ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੇ ਵਿੱਤੀ ਪ੍ਰਬੰਧ ਪੂਰੇ ਪਾਰਦਰਸ਼ੀ ਢੰਗ ਨਾਲ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਵਿੱਤੀ ਸੁਧਾਰਾਂ ਲਈ ਵੀ ਯਤਨ ਕੀਤੇ ਜਾ ਰਹੇ ਹਨ।