Monday, January 13Malwa News
Shadow

ਜ਼ਮੀਨਦੋਜ਼ ਪਾਈਪਾਂ ਲਈ ਖਰਚੇ 277 ਕਰੋੜ ਰੁਪਏ : ਗੋਇਲ

Scs Punjabi

ਚੰਡੀਗੜ੍ਹ, 25 ਦਸੰਬਰ : ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਾਲ 2024 ਦੌਰਾਨ ਫਸਲਾਂ ਦੀ ਸਿੰਜਾਈ ਲਈ 277.57 ਕਰੋੜ ਰੁਪਏ ਖਰਚੇ ਗਏ ਹਨ। ਇਸ ਨਾਲ ਨਾਬਾਰਡ ਫੰਡਿਡ ਦੋ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ 40 ਹਜਾਰ ਏਕੜ ਰਕਬੇ ਦੀ ਸਿੰਜਾਈ ਕੀਤੀ ਜਾ ਸਕੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਵਿਚ ਸਿੰਜਾਈ ਸਹੂਲਤਾਂ ਦਾ ਪੱਧਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਕਿਸਾਨਾਂ ਫਸਲਾਂ ਦੀ ਸਿੰਜਾਈ ਲਈ ਕੋਈ ਸਮੱਸਿਆ ਨਾ ਆਵੇ ਅਤੇ ਫਸਲਾਂ ਦੇ ਝਾੜ ਵਧ ਸਕਣ। ਉਨ੍ਹਾਂ ਨੇ ਦੱਸਿਆ ਕਿ ਜ਼ਮੀਨਦੋਜ਼ ਪਾਈਪ ਲਾਈਨਾਂ ਪਾਉਣ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ 50 ਕਰੋੜ ਤੋਂ ਵੀ ਵੱਧ ਬੱਜਟ ਵਾਲੇ 18 ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਅਧੀਨ ਸੀਵਰੇਜ਼ ਟਰੀਟਮੈਂਟ ਪਲਾਟਾਂ ਰਾਹੀਂ 67 ਐਮ ਐਲ ਡੀ ਸ਼ੁੱਧ ਪਾਣੀ ਕਿਸਾਨਾਂ ਨੂੰ ਮੁਹਈਆ ਕਰਵਾਇਆ ਜਾ ਰਿਹਾ ਹੈ,ਜਿਸ ਨਾਲ 2233 ਹੈਕਟੇਅਰ ਰਕਬੇ ਦੀ ਸਿੰਜਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਜ਼ਮੀਨਦੋਜ਼ ਪਾਈਪਾਂ ਲਈ ਕਿਸਾਨਾਂ ਦੇ ਗਰੁੱਪਾਂ ਨੂੰ 90 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਜੇਕਰ ਕੋਈ ਇਕੱਲਾ ਕਿਸਾਨ ਆਪਣੇ ਤੌਰ ‘ਤੇ ਜ਼ਮੀਨਦੋਜ਼ ਪਾਈਪਾਂ ਪਾਉਂਦਾ ਹੈ ਤਾਂ ਉਸ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਤੁਪਕਾ ਸਿੰਜਾਈ ਅਤੇ ਫੁਹਾਰਾ ਸਿੰਜਾਈ ਦੇ ਪ੍ਰੋਜੈਕਟ ਵੀ ਸ਼ਰੂ ਕੀਤੇ ਗਏ ਹਨ।
ਮੰਤਰੀ ਨੇ ਦੱਸਿਆ ਕਿ ਇਹ ਪੰਜਾਬ ਵਿਚ ਪਹਿਲਾ ਉਪਰਾਲਾ ਹੈ ਕਿ ਮੀਂਹਾਂ ਦੇ ਪਾਣੀ ਨੂੰ ਸਾਂਭ ਕੇ ਵਰਤੋਂ ਵਿਚ ਲਿਆਦਾ ਜਾ ਰਿਹਾ ਹੈ। ਮੀਂਹ ਦੇ ਪਾਣੀ ਦੀ ਰੀਚਾਰਜਿੰਗ ਲਈ ਵੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਛੱਪੜਾਂ ਦੇ ਪਾਣੀ, ਛੱਤਾਂ ਦੇ ਪਾਣੀ ਦੀ ਸਾਂਭ ਸੰਭਾਲ ਲਈ ਚੈਕ ਡੈਮ ਬਣਾਏ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਅਗਲੇ ਥੋੜੇ ਸਾਲਾਂ ਵਿਚ ਹੀ ਕਿਸਾਨਾਂ ਦੀ ਆਰਥਿਕ ਅਤੇ ਸਮਾਜਿਕ ਹਾਲਤ ਇੰਨੀ ਸੁਧਰ ਜਾਵੇਗੀ ਕਿ ਪੰਜਾਬ ਦੇ ਇਹ ਪ੍ਰੋਜੈਕਟ ਪੂਰੇ ਭਾਰਤ ਲਈ ਮਿਸਾਲ ਬਣ ਜਾਣਗੇ।

Scs Hindi

Scs English